19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਦੇ ਕਹਿਰ ਵਿਚ ਸਰਕਾਰਾਂ ਫੇਲ੍ਹ, ਸਿੱਖਾਂ ਨੂੰ ਆਪ ਹੀ ਮਦਦ ਲਈ ਆਉਣਾ ਪਵੇਗਾ- ਇਮਾਨ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 06-09-2025
ਅਜਨਾਲਾ, ਰਮਦਾਸ, ਗੱਗੋਮਾਹਲ 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਵਾਹਲਾ/ ਸੰਧੂ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਅੰਮਿ੍ਤਸਰ ਨੇ ਪਾਣੀ ਨਾਲ ਡੁੱਬੇ ਇਲਾਕਿਆਂ ਦਾ ਦੌਰਾ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਅਤੇ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਜਿਵੇਂ ਸਰਹੱਦ ਦੀ ਰਾਖੀ ਲਈ ਇਥੇ ਫੌਜ ਤੈਨਾਤ ਹੈ, ਉਵੇਂ ਹੀ ਪੰਜਾਬ ਦੇ ਲੋਕਾਂ ਨੂੰ ਹੜ ਤੋਂ ਬਚਾਉਣ ਵਾਸਤੇ ਬੰਨ੍ਹਾਂ ਨੂੰ ਮਜ਼ਬੂਤ ਕਰਕੇ ਅਤੇ ਰਾਖੀ ਲਈ ਕੇਂਦਰ ਸਰਕਾਰ ਨੂੰ ਦਖਲ ਦੇਣਾ ਚਾਹੀਦਾ ਹੈ | ਹੜ੍ਹ ਪੀੜਤ ਲੋਕਾਂ ਨੂੰ ਕੇਂਦਰ ਸਰਕਾਰ ਵਲੋਂ ਤੁਰੰਤ ਬਣਦਾ ਮੁਆਵਜ਼ਾ ਦਿੱਤਾ ਜਾਣਾ ਲਾਜ਼ਮੀ ਹੈ | ਮਾਨ ਨੇ 'ਸਰਕਾਰ-ਏ-ਖਾਲਸਾ' ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖਾਂ ਨੂੰ ਸਿੱਖਾਂ ਦੀ ਮਦਦ ਲਈ ਹੀ ਅੱਗੇ ਆਉਣਾ ਪੈਣਾ ਹੈ | ਇਸ ਮੌਕੇ ਅਮਰੀਕ ਸਿੰਘ ਨੰਗਲ, ਸ਼ਮਸ਼ੇਰ ਸਿੰਘ ਬਰਾੜ, ਹਰਮਨਦੀਪ ਸਿੰਘ ਸੁਲਤਾਨਵਿੰਡ, ਰਜਵੰਤ ਸਿੰਘ ਵਡਾਲਾ, ਕੁਲਵੰਤ ਸਿੰਘ ਮਝੈਲ, ਕੁਲਵੰਤ ਸਿੰਘ ਕੋਟਲਾ, ਦਵਿੰਦਰ ਸਿੰਘ, ਪਰਮਜੀਤ ਸਿੰਘ ਖਾਸਾ, ਮਹਿੰਦਰਪਾਲ ਸਿੰਘ ਮਹਿਤਾ, ਬਲਜੀਤ ਸਿੰਘ ਬੁੱਟਰ, ਤਰਲੋਕ ਸਿੰਘ ਬਿੱਟਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨੇ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦਾ ਲੱਕ ਤੋੜਿਆ, ਬਣੇ ਦਰਦਨਾਕ ਹਾਲਾਤ-ਸ਼ਮਸ਼ੇਰ ਸਿੰਘ ਪੱਧਰੀ, ਸੋਨੂੰ ਪੰਡੋ... ਅਗਲੀ ਖ਼ਬਰ ਗਨੀਵ ਕੌਰ ਮਜੀਠੀਆ ਨੇ ਅਕਾਲੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24