ਚਮਿਆਰੀ, 5 ਸਤੰਬਰ (ਜਗਪ੍ਰੀਤ ਸਿੰਘ)-ਪੰਜਾਬ ਇਕ ਵਾਰ ਫਿਰ ਹੜ੍ਹਾਂ ਦੀ ਭਿਆਨਕ ਮਾਰ ਦਾ ਸ਼ਿਕਾਰ ਹੋਇਆ ਹੈ | ਖੇਤਾਂ ਵਿਚ ਖੜ੍ਹੀ ਫਸਲ ਬਰਬਾਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਸੁਪਨੇ ਮੁੜ ਟੁੱਟੇ ਹਨ | ਇਸ ਸਾਰੇ ਸੰਕਟ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਸਿਰਫ਼ ਕਾਗਜ਼ੀ ਐਲਾਨਾਂ ਤੱਕ ਹੀ ਸੀਮਤ ਹਨ, ਜਦਕਿ ਜ਼ਮੀਨੀ ਹਕੀਕਤ ਵਿਚ ਨਾ ਕੋਈ ਵੱਡਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਤੇ ਨਾਂ ਹੀ ਪੀੜਤ ਲੋਕਾਂ ਦੀ ਸੁਣਵਾਈ ਹੋ ਰਹੀ ਹੈ | ਦਰਅਸਲ ਸਰਕਾਰਾਂ ਨਹੀਂ ਚਹੁੰਦੀਆਂ ਕਿ ਪੰਜਾਬ ਆਬਾਦ ਰਹੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮਿ੍ਤਸਰ ਸ਼ਹਿਰ ਤੋਂ ਕਾਰਜਕਾਰੀ ਕਮੇਟੀ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਅਤੇ ਸੋਨੂੰ ਪੰਡੋਰੀ ਵਲੋਂ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਚ ਹੜ੍ਹ ਪੀੜਤਾਂ ਲਈ ਲਗਾਏ ਗਏ ਰਾਹਤ ਕੈਂਪ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ |