19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਰੀ ਮੀਂਹ, ਹੜ੍ਹਾਂ ਤੇ ਸੱਕੀ ਨਾਲੇ ਦੇ ਪਾਣੀ ਨੇ ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਮਚਾਈ ਤਬਾਹੀ

Ad Position 21
No active advertisement
ਅਜੀਤ ਡੈਸਕ 06-09-2025
ਚੋਗਾਵਾਂ, 5 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰੀ ਮੀਂਹ, ਹੜ੍ਹਾਂ ਤੇ ਸੱਕੀ ਨਾਲੇ ਦੇ ਪਾਣੀ ਨੇ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਤਬਾਹੀ ਮਚਾਈ ਹੋਈ ਹੈ | ਸਰਹੱਦੀ ਪਿੰਡ ਭੱਗਪੁਰ ਬੇਟ ਵਿਖੇ ਸੱਕੀ ਨਾਲੇ ਦਾ ਪਾਣੀ ਕਿਨਾਰਿਆਂ ਤੋਂ ਬਾਹਰ ਨਿਕਲ ਕੇ ਤੇਜ਼ ਵਹਾ ਨਾਲ ਵਗ ਰਿਹਾ ਹੈ | ਜਿਸ ਕਰਕੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ | ਲੋਕਾਂ ਦੇ ਘਰਾਂ ਵਿਚ ਪਾਣੀ ਪਹੁੰਚ ਗਿਆ ਹੈ ਤੇ ਨੁਕਸਾਨ ਪਹੁੰਚਾ ਰਿਹਾ ਹੈ | ਇਸ ਸੰਬੰਧੀ ਪਿੰਡ ਦੇ ਸਾਬਕਾ ਮੈਂਬਰ ਬੱਗਾ ਸਿੰਘ, ਸਾਬਕਾ ਮੈਂਬਰ ਤਰਸੇਮ ਸਿੰਘ ਤੇ ਜੱਜ ਸਿੰਘ ਨੇ ਭਰੇ ਮਨ ਨਾਲ ਕਿਹਾ ਕਿ ਉਹ ਬਾਹਰ ਡੇਰੇ ਉੱਪਰ ਰਹਿੰਦੇ ਹਨ | ਉਨ੍ਹਾਂ ਨੇ ਜਮੀਨ ਠੇਕੇ ਉੱਪਰ ਲਈ ਹੋਈ ਹੈ | ਸੱਕੀ ਨਾਲੇ ਦੇ ਪਾਣੀ ਨੇ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਕਰ ਦਿੱਤੀਆਂ ਹਨ | ਪਾਣੀ ਨੇ ਉਨ੍ਹਾਂ ਦੇ ਡੇਰਿਆਂ ਨੂੰ ਚੁਫੇਰਿਓਾ ਘੇਰ ਲਿਆ ਹੈ | ਉਨ੍ਹਾਂ ਮੰਗ ਕੀਤੀ ਕਿ ਪਸ਼ੂਆਂ ਲਈ ਹਰਾ ਚਾਰਾ ਅਤੇ ਰਾਹਤ ਸਮੱਗਰੀ ਪਹੁੰਚਾਈ ਜਾਵੇ | ਅਜੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ |
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਪ੍ਰਭਾਵਿਤ ਗੁੱਜਰ ਪਰਿਵਾਰਾਂ ਨੂੰ ਸਾ. ਮੰਤਰੀ ਧਾਲੀਵਾਲ ਨੇ ਵੰਡੀਆਂ ਤਰਪਾਲਾਂ ਅਗਲੀ ਖ਼ਬਰ ਹੜ੍ਹਾਂ ਨੇ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦਾ ਲੱਕ ਤੋੜਿਆ, ਬਣੇ ਦਰਦਨਾਕ ਹਾਲਾਤ-ਸ਼ਮਸ਼ੇਰ ਸਿੰਘ ਪੱਧਰੀ, ਸੋਨੂੰ ਪੰਡੋ...
Ad Position 24