19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੀਂਹ ਨਾਲ ਪ੍ਰਭਾਵਿਤ ਗੁੱਜਰ ਪਰਿਵਾਰਾਂ ਨੂੰ ਸਾ. ਮੰਤਰੀ ਧਾਲੀਵਾਲ ਨੇ ਵੰਡੀਆਂ ਤਰਪਾਲਾਂ

Ad Position 21
No active advertisement
ਅਜੀਤ ਡੈਸਕ 06-09-2025
ਹਰਸਾ ਛੀਨਾ, 5 ਸਤੰਬਰ (ਕੜਿਆਲ)- ਬੀਤੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਜਿਥੇ ਕੱਚੇ ਘਰ ਅਤੇ ਬਾਲਿਆਂ ਦੀਆਂ ਛੱਤਾਂ ਚੋਣ ਲੱਗੀਆਂ ਉਥੇ ਹੀ ਬਰਸਾਤ ਕਾਰਨ ਪੱਕੇ ਘਰਾਂ ਦੀਆਂ ਛੱਤਾਂ ਤੋਂ ਵੀ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ ਜਿਸਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਸਾ. ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡ ਭਲਾ ਪਿੰਡ ਵਿਖੇ ਗੁੱਜਰ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪਹਾੜੀ ਖੇਤਰਾਂ ਵਿਚ ਹੋਈ ਭਾਰੀ ਬਰਸਾਤ ਕਾਰਨ ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕੇ ਹੜ੍ਹਾਂ ਦੀ ਮਾਰ ਹੇਠ ਆਏ ਹਨ ਪਰ ਜਿਨ੍ਹਾਂ ਖੇਤਰਾਂ ਵਿਚ ਹੜਾਂ ਦੀ ਸਥਿਤੀ ਨਹੀਂ ਉਨ੍ਹਾਂ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ਨਾਜੁਕ ਬਣੀ ਹੋਈ ਹੈ |ਇਸ ਸਮੇਂ ਉਨ੍ਹਾਂ ਨਾਲ ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਅਜਨਾਲਾ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਕਰਨ ਵਿਚ ਵੱਡਾ ਯੋਗਦਾਨ ਪਾਉਣ ਲਈ ਵਰਕਰ ਕਰ ਰਹੇ ਮਿਹਨਤ-ਸੱਚਰ ਅਗਲੀ ਖ਼ਬਰ ਭਾਰੀ ਮੀਂਹ, ਹੜ੍ਹਾਂ ਤੇ ਸੱਕੀ ਨਾਲੇ ਦੇ ਪਾਣੀ ਨੇ ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਮਚਾਈ ਤਬਾਹੀ
Ad Position 24