ਜੇਠੂਵਾਲ, 5 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ਼ ਭਗਵੰਤਪਾਲ ਸਿੰਘ ਸੱਚਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਜੋ ਕਿ ਪੂਰੀ ਤਰ੍ਹਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆ ਚੁੱਕਾ ਹੈ | ਜਿਸ ਨਾਲ ਲੋਕਾਂ ਦਾ ਕਰੋੜਾਂ ਰੁਪਏ ਦਾ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ | ਜਿਸ ਲਈ ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਖਾਣ-ਪੀਣ ਦੇ ਸਾਮਾਨ ਸਮੇਤ ਹੋਰ ਸਮੱਗਰੀ ਪਿੰਡਾਂ ਵਿਚ ਜਾ ਕੇ ਵੰਡ ਰਹੇ ਹਨ | ਸੱਚਰ ਨੇ ਕਾਂਗਰਸ ਪਾਰਟੀ ਮਜੀਠਾ ਤੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਵਿਚ ਵੱਡਾ ਯੋਗਦਾਨ ਪਾਉਣ ਲਈ ਪਾਰਟੀ ਦੇ ਵਰਕਰ ਪੂਰੀ ਮਿਹਨਤ ਕਰ ਰਹੇ ਹਨ | ਇਸ ਮੌਕੇ ਕਾਂਗਰਸ ਮਜੀਠਾ ਸ਼ਹਿਰੀ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਮਜੀਠਾ, ਨਵਤੇਜ ਸਿੰਘ, ਰੇਸ਼ਮ ਸਿੰਘ ਲੁੱਧੜ, ਸੰਤੋਖ ਸਿੰਘ ਹੱਟੀ ਵਾਲਾ ਭੋਆ, ਨਵਤੇਜ ਸਿੰਘ ਮਜੀਠਾ, ਡਾ. ਕੁਲਵਿੰਦਰ ਸਿੰਘ ਭੋਆ, ਸੁਲੱਖਣ ਸਿੰਘ, ਡਾ. ਸੁਖਵਿੰਦਰ ਸਿੰਘ ਆਦਿ ਸ਼ਾਮਿਲ ਸਨ |