ਟਾਹਲੀ ਸਾਹਿਬ, 6 ਸਤੰਬਰ (ਵਿਨੋਦ ਭੀਲੋਵਾਲ)-ਗੁਰਦੁਆਰਾ ਨਾਗੀਆਣਾ ਸਾਹਿਬ, ਉੱਦੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਲਾਕੇ ਦੀਆਂ ਸੰਗਤਾਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਚੁੱਗਤ ਸਿੰਘ ਜੀ ਦੀ ਯਾਦ 'ਚ 52ਵਾਂ ਅਤੇ ਸੰਤ ਬਾਬਾ ਜੋਗਿੰਦਰ ਸਿੰਘ ਜੀ ਦੀ ਯਾਦ 'ਚ 11 ਵਾਂ ਮਹਾਨ ਗੁਰਮਤਿ ਸਮਾਗਮ 7 ਤੇ 8 ਸਤੰਬਰ ਦਿਨ ਐਤਵਾਰ ਅਤੇ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿਚ ਪਹੁੰਚ ਰਹੇ ਕੀਰਤਨੀ, ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵਿਚ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਰਾਗੀ ਭਾਈ ਦਲੀਪ ਸਿੰਘ ਫੱਕਰ ਪਟਿਆਲੇ ਵਾਲੇ, ਕਥਾਵਾਚਕ ਗਿਆਨੀ ਜੰਗ ਸਿੰਘ ਜੱਥਾ ਤਰਨਾ ਦਲ, ਰਾਗੀ ਭਾਈ ਪ੍ਰਭਜੋਤ ਸਿੰਘ ਗੁ. ਨਾਗੀਆਣਾ ਸਾਹਿਬ, ਭਾਈ ਪਿ੍ਤਪਾਲ ਸਿੰਘ ਕਥਾਵਾਚਕ ਉਦੋਕੇ ਸਮੇਤ ਵੱਡੀ ਗਿਣਤੀ ਦੇ ਵਿਚ ਜਥੇ ਗੁਰਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |