24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੇਂਦਰ ਸਰਕਾਰ ਸੂਬੇ 'ਚ ਹੜ੍ਹ ਪੀੜਤਾਂ ਦੀ ਮਾਲੀ ਮਦਦ ਕਰਨ ਵਿਚ ਕਰ ਰਹੀ ਵਿਤਕਰੇਬਾਜ਼ੀ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 07-09-2025

ਜੇਠੂਵਾਲ, 6 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਜੋ ਇਸ ਵੇਲੇ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਨਾਲ ਲੋਕਾਂ ਦਾ ਕਰੋੜਾਂ ਰੁਪਏ ਦਾ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ ਪਰ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਸੂਬੇ ਵਿਚ ਵਿਰੋਧੀ ਪਾਰਟੀ ਦੀ ਸਰਕਾਰ ਹੋਣ ਕਰਕੇ ਕੋਈ ਵੀ ਮਾਲੀ ਮਦਦ ਕਰਨ ਵਿਚ ਸਹਾਇਤਾ ਲਈ ਵਿਤਕਰੇਬਾਜ਼ੀ ਕਰ ਰਹੀ ਹੈ | ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਜਦੋਂ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿਚ ਕਦੇ ਵੀ ਕੁਦਰਤੀ ਆਫਤ ਆਉਣ ਨਾਲ ਹੁੰਦੇ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਂਦੀ ਹੈ | ਪਰ ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਕੁਦਰਤ ਦੀ ਕਰੋਪੀ ਕਾਰਨ ਹੜ੍ਹਾਂ ਦੇ ਪਾਣੀ ਨਾਲ ਕਿਸਾਨਾਂ ਸਮੇਤ ਹਰ ਵਰਗ ਨਾਲ ਸੰਬੰਧਤ ਲੋਕ ਘਰੋਂ ਬੇ ਘਰ ਹੋ ਚੁੱਕੇ ਹਨ ਅਤੇ ਫ਼ਸਲਾਂ ਵੀ ਪੂਰੀ ਤਰ੍ਹਾਂ ਖ਼ਰਾਬ ਹੋ ਗਈਆਂ ਹਨ | ਕੇਂਦਰ ਸਰਕਾਰ ਆਪਣਾ ਫਰਜ਼ ਨਿਭਾਉਂਦੀ ਹੋਈ ਸੂਬੇ ਨੂੰ ਵੱਡਾ ਆਰਥਿਕ ਪੈਕੇਜ਼ ਦੇਵੇ | ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰਪਾਲ ਸਿੰਘ ਗਿੱਲ ਹਦੈਤਪੁਰਾ, ਬਲਜਿੰਦਰ ਸਿੰਘ ਛੀਨਾ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਨੂੰ ਵੰਡ ਰਿਹਾ ਰਾਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਦੋ ਦਿਨਾ ਸਮਾਗਮ ਅੱਜ ਤੇ ਕੱਲ੍ਹ <br/>
Ad Position 24