ਓਠੀਆਂ, 6 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਆਪਣੀ ਪਾਰਟੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਖਿਆਲ ਰੱਖ ਰਹੇ ਹਨ | ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਕੋਟਲੀ ਖਹਿਰਾ, ਨੇਪਾਲ, ਅਵਾਣ ਲੱਖਾ ਸਿੰਘ ਅਤੇ ਮੁਜ਼ੱਫਰਪੁਰਾ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਅਤੇ ਤਰਪਾਲਾਂ ਮੁਹੱਈਆ ਕਰਵਾਈਆਂ ਅਤੇ ਪਿੰਡ ਲੋਧੀਗੁੱਜਰ ਅਤੇ ਨੱਥੂਪੁਰਾ ਵਿਚ ਹਰ ਲੋੜਵੰਦ ਪਰਿਵਾਰ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਅਤੇ ਚੋਕਰ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਸ਼ਰਨਜੀਤ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਸਰਪੰਚ ਤੇਜਇਕਬਾਲ ਸਿੰਘ ਮੁਹਾਰ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਸਾਬਕਾ ਸਰਪੰਚ ਦਲੀਪ ਸਿੰਘ ਭੰਬੀਰਾ ਭਿੰਡੀ ਸੈਦਾਂ, ਜਸਵਿੰਦਰ ਸਿੰਘ ਉਮਰਪੁਰਾ ਅਜੀਤ ਸਿੰਘ ਮੁਹਾਰ ਆਦਿ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਨੂੰ ਵੰਡ ਰਿਹਾ ਰਾਸ਼ਨ <br/>
ਅਜੀਤ ਡੈਸਕ
07-09-2025