ਗੱਗੋਮਾਹਲ/ਰਮਦਾਸ 6 ਸਤੰਬਰ (ਸੰਧੂ, ਵਾਹਲਾ)-ਹੜ੍ਹਾਂ ਦੇ ਬਾਵਜੂਦ ਕੁਝ ਪਾਣੀ ਘਟਣ ਨਾਲ ਕਸਬਾ ਰਮਦਾਸ ਵਿਖੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਪ੍ਰਗਟ ਸਿੰਘ ਤੇੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9,10 ਤੇ 11 ਸਤੰਬਰ 2025 ਨੂੰ ਇਤਿਹਾਸਿਕ ਕਸਬਾ ਰਮਦਾਸ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 11 ਸਤੰਬਰ ਦਿਨ ਵੀਰਵਾਰ ਨੂੰ ਪੈਣਗੇ, 10 ਤੋਂ 11 ਸਤੰਬਰ ਤੱਕ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਤੋਂ ਇਲਾਵਾ 11 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਮੌਕੇ ਮੀਤ ਮੈਨੇਜਰ ਅਮਨਦੀਪ ਸਿੰਘ, ਕਥਾ ਵਾਚਕ ਭਾਈ ਪਲਵਿੰਦਰ ਸਿੰਘ, ਸਵਿੰਦਰ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਬਾਠ, ਸਾਧੂ ਸਿੰਘ, ਗੁਰਵਿੰਦਰ ਸਿੰਘ, ਜੀਵਨਦੀਪ ਸਿੰਘ, ਸਤਿੰਦਰਪਾਲ ਸਿੰਘ ਅਜਨਾਲਾ, ਸੁਖਜੀਤ ਸਿੰਘ, ਬਲਰਾਜ ਸਿੰਘ, ਸ਼ਮਸ਼ੇਰ ਸਿੰਘ ਖਤਰਾਏ ਕਲਾਂ, ਜਤਿੰਦਰ ਸਿੰਘ ਆਦਿ ਹਾਜ਼ਰ ਸਨ |
ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ <br/>
ਅਜੀਤ ਡੈਸਕ
07-09-2025