ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੀ ਮੌਜੂਦਾ ਸਥਿਤੀ ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ, ਨੂੰ ਦੇਖਦੇ ਹੋਏ ਅੱਜ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਅਧਿਆਪਕ ਦਿਵਸ ਬਹੁਤ ਹੀ ਸਾਦੇ ਤਰੀਕੇ ਨਾਲ਼ ਮਨਾਇਆ ਗਿਆ ਅਤੇ ਅਧਿਆਪਕਾਂ ਨੇ ਸਮੁੱਚੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਹੜ੍ਹ ਪੀੜਤਾਂ ਲਈ ਸਮਰੱਥਾ ਮੁਤਾਬਿਕ ਮਦਦ ਕਰਨ ਦਾ ਵਚਨ ਦਿੱਤਾ | ਸਕੂਲ ਦੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਸ ਮੁਸ਼ਕਲ ਸਮੇਂ ਵਿਚ ਸਮੂਹ ਵਿਦਿਅਕ ਅਦਾਰਿਆਂ ਨੂੰ ਮਦਦ ਲਈ ਅੱਗੇ ਆਉਣ ਲਈ ਬੇਨਤੀ ਕੀਤੀ | ਇਸ ਅਵਸਰ 'ਤੇ ਅਧਿਆਪਕਾਂ ਵਲੋਂ ਡਾ: ਸਰਵਪਾਲੀ ਰਾਧਾ ਕਿ੍ਸ਼ਨਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਤੇ ਮੈਡਮ ਨਵਨੀਤ ਕੌਰ ਨੂੰ ਧਾਰਮਿਕ ਖੇਤਰ ਵਿਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਅਮਨਦੀਪ ਕੌਰ ਹਾਂਡਾ, ਹਰਜੀਤ ਕੌਰ, ਮਨਪ੍ਰੀਤ ਕੌਰ ਭਿੰਡਰ, ਨਵਦੀਪ ਕੌਰ, ਮਨਪ੍ਰੀਤ ਕੌਰ ਪੁਰੀ, ਮਨਪ੍ਰੀਤ ਕੌਰ ਮਾਨ, ਅਰਸ਼ਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਅਨਮੋਲਪ੍ਰੀਤ ਕੌਰ, ਜੋਤਸਨਾ ਆਦਿ ਹਾਜ਼ਰ ਸਨ |