24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਦੇ ਹੜ੍ਹ ਪੀੜਤਾਂ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ 'ਤੇ ਸਰਪੰਚਾਂ, ਪੰਚਾਂ 'ਚ ਭਾਰੀ ਰੋਸ <br/>

Ad Position 21
No active advertisement
ਅਜੀਤ ਡੈਸਕ 07-09-2025
ਮਜੀਠਾ, 6 ਸਤੰਬਰ (ਜਗਤਾਰ ਸਿੰਘ ਸਹਿਮੀ)- ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਾਰ ਲੈਣ ਦੀ ਬਜਾਏ ਅਫਗਾਨਿਸਤਾਨ ਵਿਚ ਭੁਚਾਲ ਵਰਗੀਆਂ ਘਟਨਾਵਾਂ 'ਤੇ ਜ਼ਿਆਦਾ ਚਿੰਤਤ ਹਨ, ਜੋ ਪੰਜਾਬ ਪ੍ਰਤੀ ਵੱਡਾ ਵਿਤਕਰਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਰਾਜਵਿੰਦਰ ਸਿੰਘ ਕੋਟਲਾ ਤਰਖਾਣਾ ਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਸਰਪੰਚਾਂ, ਪੰਚਾ ਦੀ ਇੱਕ ਇਕੱਤਰਤਾ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜਾਂ ਦੇ ਪਾਣੀ ਨਾਲ ਅਜਨਾਲਾ, ਰਮਦਾਸ ਦੇ ਬਾਰਡਰ ਏਰੀਏ ਸਮੇਤ ਹੋਰ ਵੀ ਬਹੁਤ ਸਾਰੇ ਇਲਾਕਿਆਂ ਵਿਚ ਕਿਸਾਨਾਂ ਦੀਆਂ ਫਸਲਾਂ, ਪਸ਼ੂ ਅਤੇ ਘਰ ਤਬਾਹ ਕਰ ਦਿੱਤੇ ਹਨ | ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਪਾਣੀ ਵਿਚ ਡੁੱਬ ਗਈਆਂ ਹਨ ਤੇ ਲੋਕਾਂ ਦੇ ਮਕਾਨ ਢਹਿ ਢੇਰੀ ਹੋ ਗਏ ਹਨ | ਪ੍ਰੰਤੂ ਕੇਂਦਰ ਸਰਕਾਰ ਵਲੋਂ ਅਜੇ ਤੱਕ ਪੰਜਾਬ ਲਈ ਕੋਈ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ | ਉਕਤ ਸਰਪੰਚਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ, ਮੁੜ ਵਸੇਬੇ ਅਤੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ | ਇਸ ਮੌਕੇ ਉਕਤ ਤੋਂ ਇਲਾਵਾ ਸਰਪੰਚ ਚਨਪ੍ਰੀਤ ਸਿੰਘ ਅਜੈਬਵਾਲੀ, ਸਰਪੰਚ ਸੁਬੇਗ ਸਿੰਘ ਅਬਦਾਲ, ਸਾਬਕਾ ਸਰਪੰਚ ਬਲਦੇਵ ਸਿੰਘ ਕੱਥੂਨੰਗਲ, ਸਾਬਕਾ ਸਰਪੰਚ ਰਵਿੰਦਰ ਸਿੰਘ ਚਾਟੀਵਿੰਡ ਲੇਹਲ, ਹਰਦੀਸ਼ ਸਿੰਘ ਸਹਿਯਾਦਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਹਿੰਮਤ ਸਿੰਘ, ਰਣਜੋਤ ਸਿੰਘ ਅਜੈਬਵਾਲੀ, ਮਨਪ੍ਰੀਤ ਸਿੰਘ ਰੰਧਾਵਾ ਵਰਿਆਮਨੰਗਲ, ਗੋਰਾ ਭੋਆ, ਦੀਪਇੰਦਰ ਅਜੈਬਵਾਲੀ, ਗੁਰਪ੍ਰੀਤ ਸਿੰਘ ਗੋਲ੍ਹਾ ਲੁੱਧੜ, ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਵਜ਼ੀਰ ਭੁੱਲਰ 'ਚ ਦੋ ਘਰਾਂ ਦੀਆਂ ਡਿਗੀਆਂ ਛੱਤਾਂ <br/> ਅਗਲੀ ਖ਼ਬਰ ਹੈਰੋਇਨ, ਵਿਦੇਸ਼ੀ ਪਿਸਟਲ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ
Ad Position 24