24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਜ਼ੀਰ ਭੁੱਲਰ 'ਚ ਦੋ ਘਰਾਂ ਦੀਆਂ ਡਿਗੀਆਂ ਛੱਤਾਂ <br/>

Ad Position 21
No active advertisement
ਅਜੀਤ ਡੈਸਕ 07-09-2025
ਬਿਆਸ, 6 ਸਤੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨ ਹੋਈ ਲਗਾਤਾਰ ਤੇਜ਼ ਬਰਸਾਤ ਕਾਰਨ ਨੇੜਲੇ ਪਿੰਡ ਵਜ਼ੀਰ ਭੁੱਲਰ ਵਿਚ ਦੋ ਘਰਾਂ ਦੀਆਂ ਛੱਤਾਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਗਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਜ਼ੀਰ ਭੁੱਲਰ ਨੇ ਦੱਸਿਆ ਕਿ ਬੀਤੇ ਦਿਨ ਬਰਸਾਤ ਕਾਰਨ ਉਸ ਦੇ ਘਰ ਦੀ ਛੱਤ ਡਿੱਗ ਗਈ ਹੈ ਅਤੇ ਉਹ ਡਰਾਈਵਰੀ ਦਾ ਕੰਮ ਕਰਦਾ ਹੈ ਤੇ ਉਸ ਦੇ ਦੋ ਬੱਚੇ ਹਨ | ਇਸੇ ਤਰ੍ਹਾਂ ਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਜ਼ੀਰ ਭੁੱਲਰ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ ਅਤੇ ਉਸਦੇ ਘਰ ਦੀ ਛੱਤ ਡਿੱਗ ਗਈ ਹੈ | ਉਸਦੇ ਦੋ ਬੱਚੇ ਹਨ | ਉਕਤ ਦੋਨਾਂ ਵਿਅਕਤੀਆਂ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ |

Ad Position 22
No active advertisement
ਪਿਛਲੀ ਖ਼ਬਰ ਟਾਂਗਰਾ ਫਲਾਈਓਵਰ ਟੁੱਟਿਆ-ਹਰਦੀਪ ਗਿੱਲ ਨੇ ਕੀਤਾ ਮੁਆਇਨਾ <br/> ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪੀੜਤਾਂ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ 'ਤੇ ਸਰਪੰਚਾਂ, ਪੰਚਾਂ 'ਚ ਭਾਰੀ ਰੋਸ <br/>
Ad Position 24