11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੇਵਾ-ਮੁਕਤ ਏ.ਐੱਸ.ਆਈ. ਰਣਜੀਤ ਮੱਲ੍ਹੀ ਦਾ ਹੋਇਆ ਅੰਤਿਮ ਸੰਸਕਾਰ, ਪੁਲਿਸ ਗਾਰਦ ਨੇ ਦਿੱਤੀ ਸਲਾਮੀ <br/>

Ad Position 21
No active advertisement
ਅਜੀਤ ਡੈਸਕ 23-09-2025
ਜੰਡਿਆਲਾ ਗੁਰੂ, 22 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਪੁਲਿਸ ਵਿਚੋਂ ਸੇਵਾ ਮੁਕਤ ਏ.ਐੱਸ.ਆਈ. ਰਣਜੀਤ ਸਿੰਘ ਮੱਲ੍ਹੀ ਦੇ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਪੁੱਤਰ ਦੇ ਵਿਦੇਸ਼ ਤੋਂ ਆਉਣ ਤੇ ਉਨ੍ਹਾਂ ਦਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਅਤੇ ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸੇਵਾ ਮੁਕਤ ਅਧਿਕਾਰੀਆਂ ਨੇ ਮਿ੍ਤਕ ਦੇਹ 'ਤੇ ਫੁੱਲ ਮਲਾਵਾਂ ਭੇਂਟ ਕੀਤੀਆਂ ਉਪਰੰਤ ਪੁਲਿਸ ਗਾਰਦ ਨੇ ਉਨ੍ਹਾਂ ਨੂੰ ਹਵਾਈ ਫਾਇਰ ਕਰਕੇ ਸਲਾਮੀ ਦਿੱਤੀ | ਸੇਵਾ ਮੁਕਤ ਏ. ਐੱਸ. ਆਈ. ਸਵਰਗਵਾਸੀ ਰਣਜੀਤ ਸਿੰਘ ਮੱਲੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ | ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਅਹੁਦੇਦਾਰਾਂ ਕੁਲਦੀਪ ਸਿੰਘ ਰਿਆੜ, ਸ਼ਮਸ਼ੇਰ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ, ਤਰਲੋਕ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਲਖਬੀਰ ਸਿੰਘ, ਨਿਸ਼ਾਨ ਸਿੰਘ, ਰਾਜ ਕੁਮਾਰ ਅਤੇ ਥਾਣਾ ਜੰਡਿਆਲਾ ਗੁਰੂ ਦੇ ਹੋਰ ਕਰਮਚਾਰੀਆਂ ਅਤੇ ਪਿੰਡ ਮੱਲੀਆਂ ਤੇ ਇਲਾਕਾ ਨਿਵਾਸੀਆਂ ਨੇ ਅੰਤਿਮ ਸੰਸਕਾਰ ਮੌਕੇ ਵੱਡੀ ਤਾਦਾਦ ਵਿਚ ਸ਼ਿਰਕਤ ਕੀਤੀ ਤੇ ਇਸ ਦੁੱਖ ਦੀ ਘੜੀ ਵਿਚ ਸਵਰਗਵਾਸੀ ਰਣਜੀਤ ਸਿੰਘ ਮੱਲ੍ਹੀ ਦੀ ਬੇਟੀ ਹਰਮਨਪ੍ਰੀਤ ਕੌਰ, ਗੁਰ ਲਗਨਪ੍ਰੀਤ ਕੌਰ, ਪੁੱਤਰ ਕੈਪਟਨ ਸਿੰਘ, ਗੁਰਲਵਲੀਨ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਆਗੂਆਂ ਕੁਲਦੀਪ ਸਿੰਘ ਰਿਆੜ, ਸ਼ਮਸ਼ੇਰ ਸਿੰਘ, ਗੁਰਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਡੀ. ਜੀ. ਪੀ. ਪੰਜਾਬ ਨੂੰ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਵਰਗਵਾਸ ਹੋਣ ਤੇ ਸਲਾਮੀ ਦੇਣ ਦੀ ਕੀਤੀ ਬੇਨਤੀ ਨੂੰ ਸਵੀਕਾਰ ਕਰਨ ਤੇ ਉਨ੍ਹਾਂ ਨੇ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਪੁਲੀਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਧੰਨਵਾਦ ਕੀਤਾ | ਇਹ ਦੱਸਣਾ ਯੋਗ ਹੈ ਕਿ ਸਵਰਗਵਾਸੀ ਏ.ਐੱਸ. ਆਈ. ਰਣਜੀਤ ਸਿੰਘ ਗੀਤ ਲਿਖਦੇ ਵੀ ਸਨ ਅਤੇ ਗਾਉਂਦੇ ਵੀ ਸਨ ਅਤੇ ਆਪਣੇ ਮਿੱਠ ਬੋਲੜੇ ਸੁਭਾਅ ਕਰਕੇ ਵਧੀਆ ਇਨਸਾਨ ਵਜੋਂ ਜਾਣੇ ਜਾਂਦੇ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਤਰਸਿੱਕਾ ਵਿਖੇ ਹਰਦੀਪ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਭੇਟ <br/> ਅਗਲੀ ਖ਼ਬਰ ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅਜਨਾਲਾ ਦੇ ਸਰਹੱਦੀ ਪਿੰਡਾਂ 'ਚ 24 ਟਨ ਪਸ਼ੂ ਚਾਰਾ ਵੰਡਿਆ <br/>
Ad Position 24