ਤਰਸਿੱਕਾ, 22 ਸਤੰਬਰ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਰਸਿੱਕਾ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਨੂੰ ਸਮਰਪਿਤ ਸੇਵਾ ਪਖਵਾੜਾ ਤਹਿਤ ਗਰੀਬ, ਅੰਗਹੀਣ ਅਤੇ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਵੰਡੀ ਗਈ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਵਲੋਂ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਹਰਦੀਪ ਗਿੱਲ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਕੇਂਦਰ ਦੀ ਮੋਦੀ ਸਰਕਾਰ ਨੇ ਬਾਂਹ ਫੜੀ ਹੈ ਜਦ ਕਿ ਪੰਜਾਬ ਸਰਕਾਰ ਕੋਲ ਗੱਲਾਂ ਦੇ ਸਿਵਾਏ ਲੋਕਾਂ ਕੋਲ ਦੇਣ ਨਹੀਂ ਕੁਝ ਨਹੀਂ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਤੋਂ ਇਲਾਵਾ ਹੜ੍ਹਾਂ ਨਾਲ ਨਿਪਟਣ ਲਈ 240.80 ਕਰੋੜ ਦੀ ਦੂਜੀ ਐਡਵਾਂਸ ਕਿਸ਼ਤ ਵੀ 17 ਸਤੰਬਰ ਨੂੰ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦਾ ਫਰਜ ਬਣਦਾ ਕੇਂਦਰ ਵਲੋਂ ਭੇਜੀ ਰਾਹਤ ਰਾਸ਼ੀ ਪੀੜਤ ਪਰਿਵਾਰਾਂ ਤੱਕ ਪਹੁੰਚਾਵੇ | ਉਨ੍ਹਾਂ ਨੇ ਵੀ ਕਿਹਾ ਕਿ 12 ਹਜ਼ਾਰ ਕਰੋੜ ਨੂੰ ਲੈ ਕੇ ਵੀ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਜਦ ਕਿ ਕੈਗ ਦੀ ਰਿਪੋਰਟ ਨੇ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਗ਼ਰੀਬ ਲੋਕਾਂ ਦੇ ਹੱਕ ਵਿਚ ਫੈਸਲੇ ਲੈ ਸਕਦੀ ਹੈ | ਉਨ੍ਹਾਂ ਕਿਹਾ ਕਿ ਜੀਐਸਟੀ ਦੀ ਦਰ ਘਟਣ ਨਾਲ ਗ਼ਰੀਬ ਅਤੇ ਕਿਸਾਨ ਵਰਗ ਨੂੰ ਫਾਇਦਾ ਮਿਲੇਗਾ | ਇਸ ਮੌਕੇ ਤੇ ਸਰਕਲ ਪ੍ਰਧਾਨ ਮਨਜੀਤ ਸਿੰਘ ਸੰਧੂ, ਸਤਬੀਰ ਸਿੰਘ ਫੌਜੀ, ਮਨਜੀਤ ਸਿੰਘ ਮੈਂਬਰ ਪੰਚਾਇਤ ਵੀ ਹਾਜ਼ਰ ਸਨ |
ਪਿੰਡ ਤਰਸਿੱਕਾ ਵਿਖੇ ਹਰਦੀਪ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਭੇਟ <br/>
ਅਜੀਤ ਡੈਸਕ
23-09-2025