09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਾਬਾ ਭਾਈ ਸਾਲ੍ਹੋ ਜੀ ਦਾ ਪਵਿੱਤਰ ਜਨਮ ਦਿਹਾੜਾ 28 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੀ ਗੁਰੂ ਰਾਮ ਦਾਸ ਜੀ ਦੇ ਅਨਿੰਨ ਸੇਵਕ ਧੰਨ ਧੰਨ ਬਾਬਾ ਭਾਈ ਸਾਲ੍ਹੋ ਜੀ ਦਾ ਪਵਿੱਤਰ ਜਨਮ ਦਿਹਾੜਾ ਡੇਰਾ ਬਾਬਾ ਭਾਈ ਸਾਲ੍ਹੋ ਜੀ ਗੁਰਦੁਆਰਾ ਗੁਰੂ ਰਾਮਸਰ ਸਾਹਿਬ ਮਜੀਠਾ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਾਬਾ ਭਾਈ ਸਾਲ੍ਹੋ ਜੀ ਦੀ ਅੰਸ ਬੰਸ ਬਾਬਾ ਹਰਪਿੰਦਰ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 28 ਸਤੰਬਰ 13 ਅੱਸੂ ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਮੇਲੇ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਾਬਾ ਹਰਭਿੰਦਰ ਸਿੰਘ ਨੇ ਦੱਸਿਆ ਕਿ 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਜਾਣਗੇ | 28 ਸਤੰਬਰ ਨੂੰ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂ ਸ਼ਹਿਰ ਦੇ ਅਹੁਦੇਦਾਰ ਹੜ੍ਹ ਪ੍ਰਭਾਵਿਤ ਖੇਤਰ 'ਚ ਪੁੱਜੇ <br/> ਅਗਲੀ ਖ਼ਬਰ ਪ੍ਰਧਾਨ ਸੁਖਬੀਰ 27 ਨੂੰ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਸ਼ੂਆਂ ਲਈ ਚਾਰਾ ਵੰਡਣ ਦੀ ਕਰਨਗੇ ਸ਼ੁਰੂਆਤ-...
Ad Position 24