ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਅੱਜ ਇੱਥੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁ: ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਯਕੀਨੀ ਬਣਾਉਂਦੇ ਹੋਏ ਇਕ ਵੱਡਾ ਅਤੇ ਇਤਿਹਾਸਕ ਫ਼ੈਸਲਾ ਕੀਤਾ ਹੈ | ਸ: ਟੌਂਗ ਨੇ ਦੱਸਿਆ ਕਿ 23 ਸਤੰਬਰ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲਿ੍ਹਆਂ ਵਿਚ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਹ ਕੈਂਪ ਹਰ ਜ਼ਿਲ੍ਹੇ ਵਿਚ 2 ਤੋਂ 3 ਦਿਨ ਲਗਾਤਾਰ ਲਗਾਏ ਜਾਣਗੇ | ਹਰ ਪਰਿਵਾਰ ਦਾ ਸਿਹਤ ਬੀਮਾ ਕਾਰਡ ਤਿਆਰ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਐਮਪੈਨਲ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ |