ਮਜੀਠਾ, 23 ਸਤੰਬਰ (ਜਗਤਾਰ ਸਿੰਘ ਸਹਿਮੀ)-ਮਜੀਠਾ ਹਲਕੇ ਦੇ ਪ੍ਰਮੁੱਖ ਕਾਂਗਰਸੀ ਆਗੂ ਅਤੇ ਕੌਂਸਲਰ ਪਰਮਜੀਤ ਸਿੰਘ ਪੰਮਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ | ਇਸ ਸੰਬੰਧੀ ਪਰਮਜੀਤ ਸਿੰਘ ਪੰਮਾ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਅਬਜ਼ਰਵਰ ਸੀ.ਪੀ. ਜੋਸ਼ੀ ਨਾਲ ਮੁਲਾਕਾਤ ਦੌਰਾਨ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਲੰਮੇ ਸਮੇਂ ਤੋਂ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਕਤ ਵਿਸ਼ੇਸ਼ ਅਹੁਦੇ ਲਈ ਆਪਣੀ ਮਜਬੂਤ ਦਾਅਵੇਦਾਰੀ ਪੇਸ਼ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਉਹ ਪਾਰਟੀ ਨੂੰ ਜ਼ਿਲ੍ਹੇ ਵਿਚ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਵਚਨਬੱਧ ਹਨ | ਉਨ੍ਹਾਂ ਨੇ ਆਪਣੀ ਰਣਨੀਤੀ ਵਿਚ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਮਲ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਸਾਬਕਾ ਚੇਅਰਮੈਨ ਮੋਹਣ ਸਿੰਘ ਨਿੰਬਰਵਿੰਡ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ, ਸਰਪੰਚ ਬਲਜੀਤ ਸਿੰਘ ਸਰਾਂ, ਰਣਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ ਪਾਲੀ, ਸਰਪੰਚ ਪ੍ਰੇਮ ਸਿੰਘ, ਜਗਜੀਤ ਸਿੰਘ, ਗੁਰਭੇਦ ਸਿੰਘ, ਇਕਬਾਲ ਸਿੰਘ ਭੀਲੋਵਾਲ, ਕੇਵਲ ਸਿੰਘ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ |