ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਵਲੋਂ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਹੇਅਰ ਕੰਬੋਅ ਦੇ ਐੱਸ.ਐੱਚ .ਓ ਅਜੇਪਾਲ ਸਿੰਘ ਦੀਆਂ ਹਦਾਇਤਾਂ ਤੇ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਤਰਸੇਮ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਨਾਲ ਮੱਲੂਵਾਲ ਡਰੇਨ ਤੇ ਨਾਕਾ ਲਾ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਜੋ ਪੈਦਲ ਆ ਰਿਹਾ ਸੀ ਤਾਂ ਪੁਲਿਸ ਨੂੰ ਵੇਖ ਕੇ ਭੱਜਣ ਲੱਗਾ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਤੇ 1500 ਨਗਦ ਰਾਸ਼ੀ ਸਮੇਤ ਕਾਬੂ ਕੀਤਾ | ਏ.ਐੱਸ.ਆਈ. ਤਰਸੇਮ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਿ੍ਫਤਾਰ ਕੀਤੇ ਵਿਅਕਤੀ ਦੀ ਪਛਾਣ ਮਨਬੀਰ ਸਿੰਘ ਪੁੱਤਰ ਹੀਰਾ ਸਿੰਘ ਪਿੰਡ ਮੱਲੂਵਾਲ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਪੁਲਿਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ.ਐੱਸ.ਆਈ. ਲੱਖਾ ਸਿੰਘ, ਏ.ਐੱਸ.ਆਈ. ਸਰਜੀਤ ਸਿੰਘ, ਰਾਜਵਿੰਦਰ ਸਿੰਘ, ਹੌਲਦਾਰ ਤਰਸੇਮ ਸਿੰਘ ਆਦਿ ਮੁਲਾਜ਼ਮ ਸ਼ਾਮਲ ਸਨ |