ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਬੀਤੇ ਦਿਨੀਂ ਹਰਪਾਲ ਸਿੰਘ ਚੀਮਾ ਵਿਤ ਮੰਤਰੀ ਪੰਜਾਬ ਨੇ ਜੋ ਐਲਾਨ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਪੈਨਸ਼ਨਾਂ ਬਕਾਇਦਗੀ ਨਾਲ ਹਰ ਮਹੀਨੇ ਦੀ 10 ਤਰੀਕ ਨੂੰ ਉਨ੍ਹਾਂ ਦੇ ਖਾਤਿਆਂ 'ਚ ਪਾ ਦਿੱਤੀਆਂ ਜਾਣਗੀਆਂ ਤੇ ਕਿਸੇ ਨੂੰ ਨੂੰ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ | ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਪੰਜਾਬ ਦੇ ਸਰਪ੍ਰਸਤ ਰਾਜਵਿੰਦਰ ਸਿੰਘ ਤਰਸਿੱਕਾ ਤੇ ਨਿਰਮਲ ਸਿੰਘ ਰੰਧਾਵਾ ਪ੍ਰਧਾਨ ਪੰਜਾਬ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਿਤ ਮੰਤਰੀ ਪੰਜਾਬ ਦੇ ਤਹਿ ਦਿਲ ਤੋਂ ਧੰਨਵਾਦੀ ਹਾਂ | ਉਨ੍ਹਾਂ ਦਾ ਧੰਨਵਾਦ ਕਰਨ ਵਾਲਿਆਂ 'ਚ ਸੁਖਦੇਵ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ, ਓਮ ਪ੍ਰਕਾਸ਼ ਜਨਰਲ ਸਕੱਤਰ, ਚਰਨ ਦਾਸ, ਸ਼ੇਰ ਮੁਹੰਮਦ, ਤਰਸੇਮ ਬੈਂਸ, ਗੁਰਵੇਲ ਸਿੰਘ, ਸੁਖਪਾਲ ਸਿੰਘ, ਸੁਖਪਾਲ ਸਿੰਘ ਤੇ ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |