13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਤਲ ਕੀਤੇ ਕੌਂਸਲਰ ਹਰਜਿੰਦਰ ਸਿੰਘ ਬਾਹਮਣ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 25-09-2025
ਜੰਡਿਆਲਾ ਗੁਰੂ, 24 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੌਂਸਲਰਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਇੱਕ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੁਝ ਮਹੀਨੇ ਪਹਿਲਾਂ ਗੋਲੀਆਂ ਮਾਰ ਕੇ ਮਾਰ ਦਿੱਤੇ ਗਏ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਕੌਂਸਲਰ ਹਰਜਿੰਦਰ ਸਿੰਘ ਬਾਹਮਣ ਨੂੰ ਦੋ ਮਿੰਟ ਦਾ ਮੌਨ ਧਾਰਕੇ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ, ਸਰਬਜੀਤ ਸਿੰਘ ਡਿੰਪੀ ਪ੍ਰਧਾਨ ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ, ਰਣਧੀਰ ਸਿੰਘ ਮਲਹੋਤਰਾ, ਜਤਿੰਦਰ ਸਿੰਘ ਨਾਟੀ, ਵਰਿੰਦਰ ਕੁਮਾਰ ਆਸ਼ੂ ਨਾਇਕ, ਹਰਜਿੰਦਰ ਸਿੰਘ ਜਿੰਦਾ, ਹਰਦੇਵ ਸਿੰਘ ਰਿੰਕੂ, ਸੁਖਜਿੰਦਰ ਸਿੰਘ ਗੋਲਡੀ, ਸ੍ਰੀਮਤੀ ਡਿੰਪਲ ਕੌਂਸਲਰ, ਸੈਨੇਟਰੀ ਸੁਪਰਡੈਂਟ ਖੁਸ਼ਬੀਰ ਸਿੰਘ, ਮਾਦਾ ਪ੍ਰਸਾਦ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨਾ ਸਾੜਨ ਸੰਬੰਧੀ ਬੰਡਾਲਾ 'ਚ ਖੇਤੀਬਾੜੀ ਵਿਭਾਗ ਨੇ ਲਗਾਇਆ ਕੈਂਪ <br/> ਅਗਲੀ ਖ਼ਬਰ ਵਿੱਦਿਆ ਦੇ ਮੰਦਰ ਲਈ ਦਾਨ ਦੇ ਰੂਪ 'ਚ ਯੋਗਦਾਨ ਪਾਉਣਾ ਸਭ ਤੋਂ ਉੱਤਮ ਉਪਰਾਲਾ-ਸ਼ੈਸ਼ਨ ਜੱਜ <br/>
Ad Position 24