ਜੰਡਿਆਲਾ ਗੁਰੂ, 24 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਮੱਲੀ ਟਰਾਂਸਪੋਰਟ ਕੰਪਨੀ ਜੰਡਿਆਲਾ ਗੁਰੂ ਦੇ ਸਰਪ੍ਰਸਤ ਤੋਂ ਨਵਤੇਜ ਸਿੰਘ ਮੱਲੀ ਅਤੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਮੱਲੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਇਕ ਲੱਖ ਰੁਪਏ ਦਾ ਚੈੱਕ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਦਿੱਤਾ ਜਦੋਂ ਕਿ ਇਸ ਤੋਂ ਪਹਿਲਾਂ ਵੀ ਨਵਤੇਜ ਸਿੰਘ ਮੱਲ੍ਹੀ ਹੜ੍ਹ ਪੀੜਤਾਂ ਦੀ ਮਦਦ ਲਈ 2 ਲੱਖ 51 ਹਜ਼ਾਰ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਅੰਮਿ੍ਤਸਰ ਸਾਕਸ਼ੀ ਸਾਹਨੀ ਨੂੰ ਦੇ ਚੁੱਕੇ ਹਨ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਹੜ੍ਹ ਪੀੜਿਤ ਲੋਕਾਂ ਨੂੰ ਦੁਬਾਰਾ ਪੈਰਾਂ 'ਤੇ ਕਰਨ ਲਈ ਉਨ੍ਹਾਂ ਲਈ ਇਕੱਠੇ ਕੀਤੇ ਜਾ ਰਹੇ ਫੰਡ ਵਿਚ ਸਾਨੂੰ ਸਭ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ | ਟਰਾਂਸਪੋਰਟਰ ਨਵਤੇਜ ਸਿੰਘ ਮੱਲੀ ਅਤੇ ਬਿਕਰਮਜੀਤ ਸਿੰਘ ਮੱਲੀ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਰੰਗਲਾ ਪੰਜਾਬ ਫੰਡ ਰਾਹੀਂ ਮਦਦ ਕਰਨਾ ਚੰਗਾ ਉਪਰਾਲਾ ਹੈ |