ਬਾਬਾ ਬਕਾਲਾ ਸਾਹਿਬ, 24 ਸਤੰਬਰ (ਰਾਜਨ)-ਅੱਜ ਇੱਥੇ ਭਗਤ ਰਵੀਦਾਸ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਬਜ਼ਾਰ ਵੈਲਫੇਅਰ ਕਮੇਟੀ, ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਹਰਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਨੂੰ ਇਕ ਸਾਲ ਵਾਸਤੇ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ, ਇਸ ਤੋਂ ਇਲਾਵਾ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਅਮਰਜੀਤ ਸਿੰਘ ਧਾਮੀ, ਤੇਜਿੰਦਰਪਾਲ ਸਿੰਘ, ਸਵਰਨਜੀਤ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਸਿੰਘ, ਗਗਨਦੀਪ ਸਿੰਘ, ਸਾਗਰ ਕੁਮਾਰ, ਇੰਦਰਬੀਰ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਡਾ: ਸੁਖਪਾਲ ਸਿੰਘ ਆਦਿ ਚੁਣੇ ਗਏ | ਇਸ ਮੌਕੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਜੋ ਹੈਰੀਟੇਜ ਸਟਰੀਟ ਦੇ ਨਾਮ 'ਤੇ ਬੈਰੀਕੇਡ ਕਰਨ ਅਤੇ ਦੁਕਾਨਾਂ ਦੇ ਅੱਗੇ ਵਰਾਂਡਾ ਵਗ਼ੈਰਾ ਬਣਾਉਣ ਲਈ ਜੋ ਮਤਾ ਲਿਆਂਦਾ ਗਿਆ ਹੈ, ਗੁਰੂ ਬਜ਼ਾਰ ਵੈਲਫੇਅਰ ਕਮੇਟੀ ਬਾਬਾ ਬਕਾਲਾ ਸਾਹਿਬ ਉਸਦਾ ਵਿਰੋਧ ਕਰਦੀ ਹੈ ਅਤੇ ਇਸਨੂੰ ਮੁਢੋਂ ਹੀ ਰੱਦ ਕਰਦੀ ਹੈ | ਇਸ ਮੌਕੇ ਤਰਸੇਮ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਦਲਬੀਰ ਸਿੰਘ, ਗੁਰਜੀਤ ਸਿੰਘ, ਵਰਿੰਦਰ ਸਿੰਘ, ਸੋਨੂੰ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਰੂਪ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਦੁਕਾਨਦਾਰ ਹਾਜ਼ਰ ਸਨ |