ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਸਬ ਡਵੀਜ਼ਨ ਮਜੀਠਾ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ (ਟੀ. ਐੱਸ.ਯੂ.) ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਰਾਂਸਕੋ ਆਉਟਸੋਰਸਡ ਮੁਲਾਜ਼ਮ ਪੰਜਾਬ ਦੇ ਸਾਂਝੇ ਫੈਸਲੇ ਅਨੁਸਾਰ, ਟੀ.ਐੱਸ.ਯੂ. ਵਲੋਂ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ | ਰੈਲੀ ਵਿਚ ਹੁਸ਼ਿਆਰਪੁਰ ਵਿਚ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਬੱਚੇ ਨਾਲ ਕੀਤੀ ਗਈ ਘਿਨਾਉਣੀ ਹਰਕਤ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ | ਆਗੂਆਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਗੁਨਾਹ ਨਾ-ਮਾਫੀਯੋਗ ਹੈ, ਪਰ ਇਸ ਨੂੰ ਪੂਰੇ ਪ੍ਰਵਾਸੀ ਭਾਈਚਾਰੇ ਨਾਲ ਜੋੜਨਾ ਗਲਤ ਹੈ | ਆਗੂਆਂ ਨੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੜਕਾਊ ਮੁਹਿੰਮਾਂ ਦੇ ਮਨਸੂਬਿਆਂ ਨੂੰ ਪਛਾਣ ਕੇ ਏਕਤਾ ਨੂੰ ਮਜ਼ਬੂਤ ਕਰਨ | ਇਸ ਰੈਲੀ ਨੂੰ ਕਿ੍ਸ਼ਨ ਸਿੰਘ ਅÏਲਖ, ਸੁਖਪਾਲ ਸਿੰਘ, ਲਖਵਿੰਦਰ ਸਿੰਘ ਭੋਮਾ, ਜਗਬੀਰ ਸਿੰਘ ਅਤੇ ਸੰਦੀਪ ਸਿੰਘ ਨਾਗ ਨੇ ਸੰਬੋਧਨ ਕੀਤਾ |