ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀਤੇ ਕੁਝ ਮਹੀਨੇ ਪਹਿਲਾਂ ਭਾਰਤ ਤੇ ਪਾਕਿਸਤਾਨ ਦਰਮਿਆਨ ਦੌਰਾਨ ਜੰਗ ਵਰਗੇ ਬਣੇ ਮਾਹੌਲ ਮੌਕੇ ਕੇਂਦਰ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਡੇਰਾ ਬਾਬਾ ਨਾਨਕ ਕੋਰੀਡੋਰ ਬੰਦ ਕਰ ਗਿਆ ਸੀ | ਕੁਝ ਸਮਾਂ ਬਾਅਦ ਭਾਰਤ ਤੇ ਪਾਕਿਸਤਾਨ ਦਰਮਿਆਨ ਖਾਨਾਜੰਗੀ ਤੋਂ ਬਾਅਦ ਹਲਾਤ ਆਮ ਵਾਂਗ ਹੋਣ ਕਾਰਨ ਕੇਂਦਰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਨੂੰ ਦਰਸ਼ਨ ਦੀਦਾਰੇ ਕਰਨ ਵਾਸਤੇ ਖੋਲਿ੍ਹਆ ਜਾਵੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮਜੀਠਾ ਤੋ ਵਿਧਾਇਕਾ ਬੀਬਾ ਗੁਨੀਵ ਕੋਰ ਮਜੀਠੀਆ ਨੇ ਗੱਲਬਾਤ ਕਰਦਿਆ ਕੀਤਾ | ਬੀਬਾ ਮਜੀਠੀਆ ਨੇ ਅੱਗੇ ਕਿਹਾ ਕਿ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ ਨੂੰ ਆਉਣ ਵਾਲਾ ਹੈ ਅਤੇ ਸਿੱਖ ਸੰਗਤਾਂ ਦੀ ਮੰਗ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਕੇਂਦਰ ਸਰਕਾਰ ਖੋਲ੍ਹ ਕੇ ਪੂਰਿਆਂ ਕੀਤਾ ਜਾਵੇ | ਕੇਂਦਰ ਸਰਕਾਰ ਵਲੋਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ 'ਚ ਸਥਿਤ ਗੁੁਰਦੁਆਰਾ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾ ਦੇ ਦਰਸ਼ਨ ਦੀਦਾਰੇ ਕਰਨ ਵਾਸਤੇ ਸਿੱਖਾਂ ਦਾ ਜਥਾ ਪਾਕਿਸਤਾਨ ਨਾ ਭੇਜਣ 'ਤੇ ਪਾਬੰਦੀ ਲਗਾਉਣ ਨਾਲ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਨੂੰ ਵੇਖਦਿਆਂ ਕੇਦਰ ਸਰਕਾਰ ਵਲੋਂ ਜੋ ਸਿੱਖ ਜਥਿਆਂ ਨੂੰ ਭੇਜਣ ਦਾ ਫ਼ੈਸਲਾ ਲਿਆ ਹੈ ਉਹ ਵਾਪਸ ਲਏ ਤਾਂ ਕਿ ਸਿੱਖ ਸੰਗਤਾਂ ਹਰ ਸਾਲ ਵਾਂਗ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ 'ਚ ਸਥਿਤ ਗੁਰਧਾਮਾ ਦੇ ਦਰਸ਼ਨ ਦੀਦਾਰੇ ਕਰ ਸਕਣ | ਇਸ ਮੌਕੇ ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ ਪ੍ਰਾਸ਼ਰ, ਜਸਪਾਲ ਸਿੰਘ ਭੋਆ, ਸਰਪੰਚ ਸੁਖਦੀਪ ਸਿੰਘ ਦੀਪੀ, ਮਨਪ੍ਰੀਤ ਸਿੰਘ ਉੱਪਲ, ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ ਆਦਿ ਸ਼ਾਮਿਲ ਸਨ |
ਕੇਂਦਰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ੍ਹ ਤਾਂ ਕਿ ਸੰਗਤਾਂ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ-ਗੁਨੀਵ ਮਜੀਠੀਆ <br/>
ਅਜੀਤ ਡੈਸਕ
26-09-2025