08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਜੀਠਾ ਅੰਮਿ੍ਤਸਰ ਮੁੱਖ ਸੜਕ ਦੀ ਮੁਰੰਮਤ ਦਾ ਕੰਮ ਹੋਇਆ ਸ਼ੁਰੂ <br/>

Ad Position 21
No active advertisement
ਮਜੀਠਾ-ਅੰਮਿ੍ਤਸਰ ਮੁੱਖ ਸੜਕ ਦੀ ਮੁਰੰਮਤ ਦਾ ਤੇਜ਼ੀ ਨਾਲ ਚਲਦਾ ਹੋਇਆ ਕੰਮ | ਤਸਵੀਰ : ਮਨਿੰਦਰ ਸਿੰਘ ਸੋਖੀ <br/> 26-09-2025
ਮਜੀਠਾ, 25 ਸਤੰਬਰ (ਮਨਿੰਦਰ ਸਿੰਘ ਸੋਖੀ)-ਪਿਛਲੇ ਲੰਮੇ ਸਮੇਂ ਤੋਂ ਮਜੀਠਾ ਅੰਮਿ੍ਤਸਰ ਮੁੱਖ ਸੜਕ ਥਾਂ?ਥਾਂ ਤੋਂ ਟੁੱਟੀ ਹੋਣ ਕਰਕੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਰੋਜ਼ਾਨਾ ਸੜਕ ਹਾਦਸੇ ਹੁੰਦੇ ਸਨ | ਇਸ ਦੇ ਸੰਬੰਧ ਵਿਚ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਪਿ੍ੰਸੀਪਲ ਜੋਗਾ ਸਿੰਘ ਅਠਵਾਲ, ਰਵਿੰਦਰ ਸਿੰਘ ਵਿੰਦਾ ਮਜੀਠਾ ਅਤੇ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਇਲਾਕੇ ਦੀਆਂ ਵੱਖ?ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਦੇ ਸਹਿਯੋਗ ਨਾਲ ਐੱਸ.ਡੀ. ਐੱਮ. ਮਜੀਠਾ ਅਤੇ ਹੋਰ ਅਧਿਕਾਰੀਆਂ ਨੂੰ ਮਿਲ ਕੇ ਇਸ ਸੜਕ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਸੀ | ਇਸ ਦੇ ਨਾਲ ਅਖ਼ਬਾਰ ਵਿਚ ਵੀ ਰਾਹਗੀਰਾਂ ਦੀ ਇਸ ਮੁਸ਼ਕਲ ਨੂੰ ਉਭਾਰਿਆ ਗਿਆ ਸੀ ਜਿਸ ਦੇ ਚਲਦਿਆਂ ਸੜਕ ਨਿਰਮਾਣ ਵਿਭਾਗ ਵਲੋਂ ਇਸ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਹਲਕਾ ਮਜੀਠਾ ਦੇ ਲੋਕਾਂ ਵਲੋਂ ਇਸ ਟੁੱਟੀ ਹੋਈ ਸੜਕ ਦੀ ਮੁਰੰਮਤ ਦੀ ਮੰਗ ਹਲਕਾ ਵਿਧਾਇਕ ਗਨੀਵ ਕੌਰ ਮਜੀਠੀਆ ਕੋਲ ਉਠਾਈ ਜਿਨ੍ਹਾਂ ਨੇ ਹਲਕਾ ਵਾਸੀਆਂ ਦੀ ਇਹ ਮੰਗ ਪੰਜਾਬ ਵਿਧਾਨ ਸਭਾ ਵਿਚ ਉਠਾਈ ਸੀ ਜਿਸ ਤੇ ਸੰਬੰਧਤ ਵਿਭਾਗ ਦੇ ਮੰਤਰੀ ਸਾਹਿਬ ਨੇ ਇਸ ਨੂੰ ਜਲਦੀ ਨਿਪਟਾਉਣ ਦਾ ਵਾਅਦਾ ਵੀ ਕੀਤਾ ਸੀ | ਹੁਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਵੀ ਵੱਖ?ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਹਲਕਾ ਵਾਸੀਆਂ ਵਲੋਂ ਮਿਲ ਕੇ ਇਸ ਕੰਮ ਨੂੰ ਜਲਦੀ ਨੇਪਰੇ ਚੜਾਉਣ ਦੀ ਮੰਗ ਕੀਤੀ ਗਈ | ਜਿਸ ਤੇ ਤਲਬੀਰ ਸਿੰਘ ਗਿੱਲ ਨੇ ਨਿੱਜੀ ਦਿਲਚਸਪੀ ਲੈਂਦਿਆਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਜਿਸ ਤੇ ਰਣਜੀਤ ਸਿੰਘ ਭੋਮਾ, ਜੋਗਾ ਸਿੰਘ ਅਠਵਾਲ, ਰਵਿੰਦਰ ਸਿੰਘ ਵਿੰਦਾ ਅਤੇ ਹੋਰਨਾਂ ਨੇ ਪੰਜਾਬ ਸਰਕਾਰ, ਤਲਬੀਰ ਸਿੰਘ ਗਿੱਲ ਅਤੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ | ਸੜਕ ਦੀ ਮੁਰੰਮਤ ਸ਼ੁਰੂ ਹੋਣ ਨਾਲ ਰੋਜ਼ਾਨਾ ਆਉਣ ਜਾਣ ਵਾਲੇ ਰਾਹਗੀਰਾਂ ਨੇ ਸੁਖ ਦਾ ਸਾਹ ਲਿਆ ਅਤੇ ਸੰਬੰਧਤ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਵਿਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ੍ਹ ਤਾਂ ਕਿ ਸੰਗਤਾਂ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ-ਗੁਨ...
Ad Position 24