ਜੇਠੂਵਾਲ/ਜੈਂਤੀਪੁਰ 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਯਕੀਨੀ ਬਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ | ਜਿਸ ਨਾਲ ਲੋਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫਤ ਇਲਾਜ ਕਰਵਾ ਸਕਣਗੇ | ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਸਕੀਮ ਪੰਜਾਬ ਨੂੰ ਸਿਹਤ ਖੇਤਰ ਵਿਚ ਅੱਗੇ ਵਧਾਉਣ ਲਈ ਸ਼ਲਾਘਾਯੋਗ ਕਦਮ ਹੈ | ਸ : ਗਿੱਲ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਚੁੱਕਿਆ ਗਿਆ ਇਹ ਇਨਕਲਾਬੀ ਕਦਮ ਗਰੀਬ ਅਤੇ ਮੱਧਵਰਗ ਪਰਿਵਾਰਾਂ ਲਈ ਬਹੁਤ ਲਾਹੇਵੰਦ ਕਦਮ ਹੋਵੇਗਾ ਕਿਉਂਕਿ ਹੁਣ ਉਨ੍ਹਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ | ਮਾਨ ਸਰਕਾਰ ਦਾ ਟੀਚਾ ਲੋਕਾਂ ਤੱਕ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਨੂੰ ਵੀ ਇਲਾਜ ਲਈ ਪੈਸਿਆਂ ਦੀ ਕਮੀ ਕਾਰਨ ਪਰੇਸ਼ਾਨੀ ਨਾ ਝਲਣੀ ਪਵੇ ਅਤੇ ਇਹ ਯੋਜਨਾ ਸਿਰਫ ਇਲਾਜ ਤੱਕ ਸੀਮਤ ਨਹੀਂ ਰਹੇਗੀ ਸਗੋਂ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਮਦਦਗਾਰ ਸਾਬਤ ਹੋਵੇਗੀ |