08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਕਾਰ ਨੇ 6 ਮਹੀਨਿਆਂ ਤੋਂ ਸੈਂਟਰ ਦਾ ਮਾਣ ਭੱਤਾ ਜਾਰੀ ਨਾ ਕੀਤਾ ਤਾਂ 1 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਸੂਬਾ ਪ੍ਰਧਾਨ ਛੀਨਾ <br/>

Ad Position 21
No active advertisement
ਅਜੀਤ ਡੈਸਕ 26-09-2025
ਚੋਗਾਵਾਂ, 25 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਵਿਚ ਹੜ੍ਹਾਂ ਦੀ ਮਾਰ ਪੈ ਰਹੀ ਹੈ ਤੇ ਸਰਕਾਰ ਨੇ ਲੋਕਾਂ ਦੀ ਮੱਦਦ ਤਾਂ ਕੀ ਕਰਨੀ ਹੈ ਉਲਟਾ ਕੰਮ ਕਰਨ ਬਦਲੇ ਜੋ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਗੂਣਾ ਮਾਣ ਭੱਤਾ ਮਿਲਦਾ ਹੈ ਉਹ ਵੀ ਕਰੀਬ ਛੇ ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਸਰਕਾਰ ਵਲੋਂ ਨਹੀਂ ਦਿੱਤਾ ਜਾ ਰਿਹਾ | ਇਸ ਤਰ੍ਹਾਂ ਦੇ ਹਾਲਾਤ ਦੇ ਵਿਚ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਬੁਰੇ ਸੰਕਟ 'ਚ ਗ਼ੁਜ਼ਰ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਵ ਆਂਗਨਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕੈਬਨਿਟ ਮੰਤਰੀਆਂ ਦੇ ਨਾਮ 'ਤੇ ਮੰਗ ਪੱਤਰ ਭੇਜਦਿਆਂ ਵਰਕਰਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਝਾੜੂ ਦੀ ਸਰਕਾਰ ਆਈ ਹੈ ਉਦੋਂ ਤੋਂ ਕਦੇ ਵੀ ਸਮੇਂ ਸਿਰ ਮਾਣ ਭੱਤਾ ਨਹੀਂ ਮਿਲਿਆ | ਕਦੇ 6 ਮਹੀਨਿਆਂ ਤੋਂ ਕਦੇ 10 ਮਹੀਨਿਆਂ ਬਾਅਦ ਮਾਣ ਭੱਤਾ ਮਿਲਦਾ ਹੈ ਤੇ ਕਦੇ ਸਾਲ ਬੀਤ ਜਾਂਦਾ ਹੈ | ਪੰਜਾਬ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੈ | ਇਹ ਸਰਕਾਰ ਵਰਕਰਾਂ ਹੈਲਪਰਾਂ ਨੂੰ ਕੰਮ ਕਰਨ ਤੋਂ ਬਾਅਦ ਉਨ੍ਹਾਂ ਦਾ ਬਣਦਾ ਮਾਣ ਭੱਤਾ ਵੀ ਨਹੀਂ ਦੇ ਸਕਦੀ | ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੀ ਤ੍ਰਾਸਦੀ ਵਿਚ ਜਦੋਂ ਲੋਕ ਭੁੱਖੇ ਮਰ ਰਹੇ ਹਨ ਤਾਂ ਸਰਕਾਰ ਨੇ ਆਪ ਤਾਂ ਕੀ ਮੱਦਦ ਕਰਨੀ ਹੈ ਉਸਦੀ ਥਾਂ ਘੱਟੋ ਘੱਟ ਉਨ੍ਹਾਂ ਦਾ ਬਣਦਾ ਮਾਣ ਭੱਤਾ ਤੁਰੰਤ ਰਿਲੀਜ਼ ਕਰੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਰਾਹਤ ਦੇਵੇ ਤਾਂ ਜੋ ਉਨ੍ਹਾਂ ਦੇ ਚੁੱਲੇ ਤਪ ਸਕਣ | ਦੂਜੇ ਪਾਸੇ ਵਰਕਰਾਂ ਆਨਲਾਈਨ ਕੰਮ ਆਪਣੇ ਨਿੱਜੀ ਫੋਨਾਂ ਨਾਲ ਕਰ ਰਹੀਆਂ ਹਨ | ਪੰਜਾਬ ਸਰਕਾਰ ਵਲੋਂ ਅਜੇ ਤੱਕ ਵਰਕਰਾਂ ਨੂੰ ਮੋਬਾਈਲ ਫੋਨ ਮੁਹੱਈਆ ਨਹੀਂ ਕਰਵਾਏ ਗਏ | ਉਨ੍ਹਾਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਸਰਕਾਰ ਨੇ ਵਰਕਰਾਂ ਨੂੰ ਫੋਨ ਮੁਹਈਆ ਨਾ ਕਰਵਾਏ ਅਤੇ ਸੈਂਟਰ ਦਾ ਬਜਟ ਰਿਲੀਜ਼ ਨਾ ਕੀਤਾ ਤਾਂ 1 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪ੍ਰੋਗਰਾਮ ਦਫਤਰਾਂ ਅੱਗੇ ਵਿਸ਼ਾਲ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ <br/> ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਨਰਸਿੰਗ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>
Ad Position 24