ਮਾਮਲੇ ਦੀ ਪੈਰਵਾਈ ਲਈ ਹਾਈਕੋਰਟ ਦੇ ਵਕੀਲਾਂ ਦਾ ਪੈਨਲ ਕਰੇਗਾ ਪਿੰਡ ਦਾ ਦੌਰਾ-ਗਿੱਲ <br/>
ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
26-09-2025
ਸ: ਗਿੱਲ ਨੇ ਦੱਸਿਆ ਕਿ ਜੇਲ੍ਹ 'ਚ ਬੰਦ ਝੂਠੇ ਮੁਕੱਦਮੇ 'ਚ ਨਾਮਜ਼ਦ ਕੀਤੀ ਗਈ ਔਰਤ ਕਰਮਜੀਤ ਕੌਰ ਪਤਨੀ ਸਰਬਜੀਤ ਸਿੰਘ ਅਤੇ ਦੋਵੇਂ ਬੱਚਿਆਂ ਦੇ ਕੇਸ ਦੀ ਪੈਰਵਾਈ ਕਰ ਰਹੀ ਸਰਬਜੀਤ ਕੌਰ ਦੀ ਭੈਣ ਹਰਪ੍ਰੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਗੋਹਲਵੜ੍ਹ ਨੇ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਮੇਰੇ ਭਰਾ ਭਰਜਾਈ ਅਤੇ ਬੱਚਿਆਂ ਦਾ ਜੋ ਮਾੜਾ ਹਸ਼ਰ ਜ਼ਿਮੀਂਦਾਰ ਪਰਿਵਾਰ ਨੇ ਕੀਤਾ ਹੈ, ਉਹ ਹਰਪ੍ਰੀਤ ਕੌਰ ਦਾ ਵੀ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ |
ਸੰਸਥਾ ਦੇ ਪ੍ਰਧਾਨ ਨੇ ਐੱਸ.ਐੱਸ.ਪੀ. ਜ਼ਿਲ੍ਹਾ ਤਰਨ ਤਾਰਨ ਤੋਂ ਮੰਗ ਕੀਤੀ ਹੈ ਕਿ ਕੇਸ ਦੀ ਪੈਰਵਾਈ ਕਰ ਰਹੀ ਬੀਬਾ ਹਰਪ੍ਰੀਤ ਕੌਰ ਦੇ ਪਰਿਵਾਰ ਸਮੂਹ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਨੇੜੇ ਭਵਿੱਖ ਵਿਚ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਉਨ੍ਹਾਂ ਨੇ ਦੱਸਿਆ ਕਿ ਅਸੀਂ ਇਸ ਮਾਮਲੇ 'ਚ ਵਿਜਿਟ ਕਰਵਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੂੰ ਵੀ ਮਿਲਾਂਗੇ |