08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਸਕੂਲ ਦੇ ਬੱਚਿਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ <br/>

Ad Position 21
No active advertisement
ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਬੱਚਿਆਂ ਦੀਆਂ ਸਕੂਲੀ ਫੀਸਾਂ ਲਈ ਚੈੱਕ ਭੇਟ ਕਰਦੇ ਹੋਏ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ | ਨਾਲ ਹਨ ਚੇਅਰਮੈਨ ਹਰਿੰਦਰ ਸਿੰਘ ਬੱਬੂ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਪ੍ਰਤਾਪ ਸਿੰਘ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 26-09-2025
ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)?'ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਿੱਥੇ ਗੁਰੂ ਘਰਾਂ ਲਈ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ, ਉਥੇ ਵਿਦਿਅਕ ਅਦਾਰਿਆਂ ਵਿਚ ਬੱਚਿਆਂ ਨੂੰ ਵਿਦਿਅਕ ਸੇਵਾਵਾਂ ਦੁ ਨਾਲ ਨਾਲ ਦਾਰਮਿਕ ਖੇਤਰ ਵਿਚ ਵੀ ਨਿਪੁੰਨ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੁੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ (ਮੈਂਬਰ ਸ਼ੋ੍ਰਮਣੀ ਕਮੇਟੀ) ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੂੰ ਵਜੀਫੇ ਦੇ ਚੈੱਕ ਵੰਡਣ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਬੱਚਿਆਂ ਦੀਆਂ ਸਕੂਲ ਫੀਸਾਂ ਲਈ ਚੈੱਕ ਭੇਟ ਕੀਤੇ | ਇਸ ਮੌਕੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ ਨੇ ਜਥੇਦਾਰ ਜਲਾਲ ਉਸਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਹ ਵੱਡੇ ਉਪਰਾਲੇ ਬੱਚਿਆਂ ਨੂੰ ਹੋਰ ਵੀ ਉਤਸ਼ਾਹਿਤ ਕਰਦੇ ਹਨ | ਇਸ ਮੌਕੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪ੍ਰਤਾਪ ਸਿੰਘ ਮੈਂਬਰ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲੇਕੇ, ਮੇਜਰ ਸਿੰਘ ਮਹਿਤਾ, ਅਮਰਜੀਤ ਸਿੰਘ ਅਕਾਊਟੈਂਟ, ਜੋਗਿੰਦਰ ਸਿੰਘ ਪਾਇਲਟ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਬਲਜੀਤ ਕੌਰ ਮਾਨ, ਕੌਂਸਲਰ ਰਣਜੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਨੇ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਮਾਮਲੇ ਦੀ ਪੈਰਵਾਈ ਲਈ ਹਾਈਕੋਰਟ ਦੇ ਵਕੀਲਾਂ ਦਾ ਪੈਨਲ ਕਰੇਗਾ ਪਿੰਡ ਦਾ ਦੌਰਾ-ਗਿੱਲ <br/>
Ad Position 24