08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕ ਟੌਂਗ ਨੇ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/>

Ad Position 21
No active advertisement
ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲਗਾਏ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ | ਤਸਵੀਰ : ਸ਼ਰਨਬੀਰ ਸਿੰਘ ਕੰਗ <br/> 26-09-2025
ਰਈਆ, 25 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਉਪਰੰਤ ਦਲਬੀਰ ਸਿੰਘ ਟੌਂਗ ਵਲੋਂ ਹਲਕੇ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਾਉਣ ਲਈ ਤਹਿਸੀਲਦਾਰ, ਕਾਨੂੰਨਗੋ, ਪਟਵਾਰੀ, ਬਿਜਲੀ ਵਿਭਾਗ ਦੇ ਐੱਸ. ਡੀ. ਓ. ਤੇ ਜੇ. ਈ., ਈ. ਓ. ਨਗਰ ਪੰਚਾਇਤ, ਬੀ. ਡੀ. ਓ., ਡੀ. ਐੱਸ. ਪੀ., ਐੱਸ. ਐੱਚ. ਓ., ਚੌਂਕੀ ਇੰਚਾਰਜ, ਸਰਪੰਚਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰ ਜ਼ਰੂਰੀ ਨਿਰਦੇਸ਼ ਦਿੱਤੇ | ਵਿਧਾਇਕ ਟੌਂਗ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨ ਅਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਵਾਰ-ਵਾਰ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ | ਇਸ ਮੌਕੇ ਉਨ੍ਹਾਂ ਨੇ ਹਲਕੇ ਵਿਚ ਚੱਲ ਰਹੇ ਸਾਰੇ ਸੰਬੰਧਿਤ ਮਹਿਕਮਿਆਂ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਵਿਧਾਇਕ ਟੌਂਗ ਨੇ ਦੱਸਿਆ ਕਿ ਮੀਟਿੰਗ ਦੌਰਾਨ ਖ਼ਾਸ ਕਰਕੇ ਸੜਕਾਂ, ਕਾਨੂੰਨ ਵਿਵਸਥਾ ਅਤੇ ਬਿਜਲੀ ਦੇ ਕੰਮਾਂ ਨਾਲ ਸੰਬੰਧਿਤ ਸਮੱਸਿਆਵਾਂ 'ਤੇ ਗਹਿਰਾਈ ਨਾਲ ਚਰਚਾ ਕੀਤੀ ਗਈ | ਕਈ ਪਿੰਡਾਂ ਵਿਚ ਨਾਗਰਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਕਿ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਸਾਰੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪਿੰਡ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੇਗਾ ਅਤੇ ਜਿੱਥੇ ਵੀ ਲੋੜ ਹੋਵੇਗੀ, ਤੁਰੰਤ ਕਾਰਵਾਈ ਕੀਤੀ ਜਾਵੇਗੀ | ਟੌਂਗ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ | ਇਸ ਲਈ ਹਰ ਪਿੰਡ ਵਿਚ ਇਕੋ ਜਿਹੀ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਵਿਚ ਸੰਤੁਲਨ ਬਣਿਆ ਰਹੇ | ਟੌਂਗ ਨੇ ਸਰਪੰਚਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੱਸਿਆਵਾਂ ਨੂੰ ਸਿੱਧੇ ਸਾਡੇ ਦਫਤਰ ਦੇ ਧਿਆਨ ਵਿਚ ਲਿਆਉਣ, ਤਾਂ ਜੋ ਉਨ੍ਹਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਹਰ ਹੀਲੇ ਕੰਮ ਵਿਚ ਕੰਮ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਜੀ.ਐੱਸ.ਟੀ. ਘਟਾ ਕੇ ਦੇਸ਼ ਨੂੰ ਦੀਵਾਲੀ ਦਾ ਤੋਹਫਾ ਦਿੱਤਾਂ-ਮੰਨਾ, ਹਰਦੀਪ ਗਿੱਲ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਸਕੂਲ ਦੇ ਬੱਚਿਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ <br/>
Ad Position 24