ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਪੰਜਾਬ 'ਚ ਆਏ ਭਿਅੰਕਰ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੀ. ਪੀ. ਆਈ. (ਐੱਮ.) ਦਾ ਵਫ਼ਦ ਕੱਲ੍ਹ 27 ਸਤੰਬਰ ਨੂੰ ਅਜਨਾਲਾ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆ ਰਿਹਾ ਹੈ ਜਿਸ ਦੀ ਅਗਵਾਈ ਸੀ. ਪੀ. ਆਈ. (ਐਨ) ਦੇ ਪੌਲਿਟ ਬਿਊਰੋ ਮੈਂਬਰ ਅਤੇ ਮੈਂਬਰ ਪਾਰਲੀਮੈਂਟ ਕਾਮਰੇਡ ਅਮਰਾ ਰਾਮ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵੀ ਹਾਜ਼ਰ ਹੋਣਗੇ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਕਾਮਰੇਡ ਸੁੱਚਾ ਸਿੰਘ ਅਜਨਾਲਾ, ਕਾ. ਨਰਿੰਦਰਪਾਲ ਚਮਿਆਰੀ, ਜ਼ਿਲ੍ਹਾ ਸਕੱਤਰੇਤ ਮੈਂਬਰ ਕਾ. ਜਸਬੀਰ ਸਿੰਘ ਝਬਾਲ ਨੇ ਦੱਸਿਆ ਕਿ ਕੱਲ੍ਹ ਨੂੰ ਕਾ. ਅਮਰਾ ਰਾਮ ਹੜ੍ਹ ਪ੍ਰਭਾਵਿਤ ਖੇਤਰ ਗੱਗੋਮਾਹਲ, ਥੋਬਾ, ਰਮਦਾਸ, ਘੋਨੇਵਾਲਾ ਆਦਿ ਪਿੰਡਾਂ ਦਾ ਦੌਰਾ ਕਰਨਗੇ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ | ਇਸ ਉਪਰੰਤ ਅਜਨਾਲਾ ਗੈੱਸਟ ਹਾਊਸ ਨੇੜੇ ਪੁਰਾਣਾ ਐੱਸ. ਡੀ. ਐੱਮ. ਦਫਤਰ ਵਿਖੇ ਇਕ ਪਬਲਿਕ ਰੈਲੀ ਨੂੰ ਵੀ ਸੰਬੋਧਨ ਕਰਨਗੇ | ਇਸ ਮੌਕੇ ਨਰਿੰਦਰਪਾਲ ਚਮਿਆਰੀ, ਰਮੇਸ਼ ਸ਼ਰਮਾ ਤੇ ਹੋਰ ਹਾਜ਼ਰ ਸਨ |