17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀਆ ਦੀ ਅਗਵਾਈ ਵਿਚ ਕਾਂਗਰਸੀ ਉਮੀਦਵਾਰ ਨੂੰ ਜਿਤਾਵਾਂਗੇ-ਕੱਕੜ <br/>

Ad Position 21
No active advertisement
ਅਜੀਤ ਡੈਸਕ 27-09-2025
ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਤਰਨਤਾਰਨ ਦੀ ਜ਼ਿਮਨੀ ਚੋਣ ਲਈ ਕਾਂਗਰਸ ਹਾਈਕਮਾਨ ਨੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ: ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਪੰਜਾਬ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਕੇ 2027 'ਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਇਸ ਹਲਕੇ ਦੀ ਜਨਤਾ ਬੰਨੇਗੀ | ਇਸ ਮੌਕੇ ਉਨ੍ਹਾਂ ਨਾਲ ਜਸਕਰਨ ਸਿੰਘ ਕੋਹਰੀ, ਗੁਰਭੇਜ ਸਿੰਘ ਵਣੀਂਏਕੇ ਬਲਾਕ ਪ੍ਰਧਾਨ ਚੋਗਾਵਾਂ, ਲਖਵਿੰਦਰ ਸਿੰਘ ਝੰਜੋਟੀ ਬਲਾਕ ਪ੍ਰਧਾਨ ਹਰਸਾਛੀਨਾ, ਅਜੇਬੀਰ ਸਿੰਘ ਲੋਪੋਕੇ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਚੋਗਾਵਾਂ ਜਨਰਲ ਸਕੱਤਰ, ਸਰਪੰਚ ਸੋਨਾ ਸਿੱਧੂ ਬਲੱਗਣ, ਗੁਰਮੇਜ ਸਿੰਘ ਬਬਲਾ ਕੋਟਲਾ, ਹਰਜੀਤ ਸਿੰਘ ਕੋਟਲਾ, ਲਖਬੀਰ ਸਿੰਘ ਕੋਹਾਲੀ, ਡਾ. ਰਿੰਕੂ ਕੋਹਾਲੀ, ਹਰਕੰਵਲਜੀਤ ਸਿੰਘ ਹੈਪੀ ਅਦਲੀਵਾਲ, ਰਿੰਕੂ ਚੋਗਾਵਾਂ, ਸ਼ਮਸ਼ੇਰ ਸਿੰਘ ਸਾਰੰਗੜਾ, ਸਾਹਬੀ ਚੈਨਪੁਰ, ਸੁਖਬੀਰ ਸਿੰਘ ਸ਼ਾਹ ਭਿੱਟੇਵੱਡ, ਦਿਲਬਾਗ ਸਿੰਘ ਖਿਆਲਾ ਕਲਾਂ, ਲਖਵਿੰਦਰ ਸਿੰਘ ਭਿੱਟੇਵੱਡ, ਅਮਨ ਕੋਹਾਲਾ, ਕੁਲਦੀਪ ਸਿੰਘ ਔਲਖ ਚੋਗਾਵਾਂ, ਡਾ. ਪ੍ਰਗਟ ਸਿੰਘ ਭੁੱਲਰ, ਬਲਜੀਤ ਸਿੰਘ ਪੰਡੋਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜ੍ਹਤਾਂ ਲਈ ਰਮਦਾਸ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਮੁੱਢਲਾ ਸਿਹਤ ਕੇਂਦਰ ਥਰੀਏਵਾਲ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ <br/>
Ad Position 24