17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਆਪ ਸਰਕਾਰ ਵਲੋਂ ਮਿਸ਼ਨ ਚੜ੍ਹਦੀ ਕਲਾ ਹੜ੍ਹ ਪੀੜਤਾਂ ਲਈ ਹੋਵੇਗਾ ਵਰਦਾਨ ਸਾਬਤ-ਜੱਗਾ ਮਜੀਠਾ <br/>

Ad Position 21
No active advertisement
ਅਜੀਤ ਡੈਸਕ 27-09-2025
ਜੇਠੂਵਾਲ, 26 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਚੜ੍ਹਦੀ ਕਲਾ' ਹੜ੍ਹ ਪੀੜਤਾਂ ਲਈ ਉਮੀਦ ਦੀ ਕਿਰਨ ਹੈ | ਇਸ ਮਿਸ਼ਨ ਦਾ ਮਕਸਦ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ ਅਤੇ ਇਹ ਮਿਸ਼ਨ ਹੜ੍ਹ ਪੀੜਤਾਂ ਲਈ ਵਰਦਾਨ ਸਾਬਤ ਹੋਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਸੀਨੀਅਰ 'ਆਪ' ਆਗੂ ਜਗਵਿੰਦਰਪਾਲ ਸਿੰਘ ਜੱਗਾ ਨੇ ਗੱਲਬਾਤ ਕਰਿਦਆਂ ਕੀਤਾ | ਜੱਗਾ ਮਜੀਠਾ ਨੇ ਕਿਹਾ ਕਿ ਇਹ ਮਿਸ਼ਨ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਜੀਵਨ 'ਚ ਸਾਕਾਰਾਤਮਕ ਬਦਲਾਅ ਲਿਆਏਗਾ ਅਤੇ ਪੰਜਾਬ 'ਚ ਹੜ੍ਹਾਂ ਕਾਰਨ ਹੋਏ ਲੱਗਭਗ 20 ਹਜਾਰ ਕਰੋੜ ਦੇ ਨੁਕਸਾਨ ਦੇ ਬਦਲੇ ਕੇਂਦਰ ਸਰਕਾਰ ਵਲੋਂ ਸਿਰਫ 1600 ਕਰੋੜ ਦਾ ਪੈਕੇਜ ਦੇਣਾ ਪੰਜਾਬੀਆਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਨਾਮਾਤਰ ਮੁਆਵਜ਼ਾ ਦੇ ਕੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਵਾਂਗ ਅੱਜ ਵੀਂ ਵਿਕਤਰੇਬਾਜੀ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਜ਼ੋਨ ਪੱਧਰ ਦੀਆਂ ਖੇਡਾਂ 'ਚ ਬਰਾੜ ਸਕੂਲ ਦੇ ਬੱਚੇ ਦਾ 200 ਮੀਟਰ ਦੌੜ ਤੇ ਲੌਂਗ ਜੰਪ 'ਚ ਪਹਿਲਾ ਸਥਾਨ <br... ਅਗਲੀ ਖ਼ਬਰ ਹੜ੍ਹ ਪੀੜ੍ਹਤਾਂ ਲਈ ਰਮਦਾਸ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ <br/>
Ad Position 24