17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੇਂਦਰ ਸਰਕਾਰ ਵਲੋਂ ਜੀ.ਐੱਸ.ਟੀ. ਵਿਚ ਬਦਲਾਅ ਕਰਕੇ ਕਿਸਾਨਾਂ ਅਤੇ ਵਪਾਰੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ-ਸੰਜੇ ਸੇਠ <br/>

Ad Position 21
No active advertisement
ਅਜੀਤ ਡੈਸਕ 27-09-2025
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਓ.ਬੀ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਸਥਾਨਕ ਸ਼ਹਿਰ 'ਚ ਸਥਿਤ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੀ.ਐੱਸ.ਟੀ ਅਭਿਆਨ ਦੇ ਕੋ-ਇੰਚਾਰਜ ਤੇ ਭਾਜਪਾ ਦੇ ਬੁਲਾਰੇ ਸੰਜੇ ਸੇਠ ਨੇ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੀ.ਐੱਸ.ਟੀ 02 ਦੇ ਵੱਡੇ ਬਦਲਾਅ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਪੁਰਾਣੀਆਂ ਜੀ.ਐੱਸ.ਟੀ. ਦਰਾਂ ਨੂੰ ਖ਼ਤਮ ਕਰਕੇ ਹੁਣ ਕੇਵਲ ਦੋ ਸਲੈਬ 5 ਪ੍ਰਤੀਸ਼ਤ ਅਤੇ 18 ਪ੍ਰਤੀਸ਼ਤ ਰੱਖੇ ਹਨ, ਜਿਸ ਦਾ ਦੇਸ਼ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਦੱਸਿਆ ਕਿ ਜਿਹੜੀਆਂ ਵਸਤਾਂ 'ਤੇ ਪਹਿਲਾਂ 12 ਪ੍ਰਤੀਸ਼ਤ ਜੀ.ਐੱਸ.ਟੀ. ਲਗਾਈ ਜਾਂਦੀ ਸੀ ਉਨ੍ਹਾਂ 'ਤੇ ਹੁਣ 5 ਪ੍ਰਤੀਸ਼ਤ ਅਤੇ 28 ਪ੍ਰਤੀਸ਼ਤ ਜੀ.ਐੱਸ.ਟੀ. ਦੌਰਾਨ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ, ਜੋ ਕਿ ਦੇਸ਼ ਦੇ ਕਿਸਾਨਾਂ ਵਪਾਰੀਆਂ ਅਤੇ ਆਮ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਹੈ | ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ.ਐੱਸ.ਟੀ. 2.0 ਤਹਿਤ ਬਦਲਾਅ ਕਰਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਮੌਕੇ ਮੁਖਵਿੰਦਰ ਸਿੰਘ ਮਾਹਲ ਹਲਕਾ ਇੰਚਾਰਜ ਰਾਜਾਸਾਂਸੀ, ਸੁਸ਼ੀਲ ਦੇਵਗਨ ਹਲਕਾ ਇੰਚਾਰਜ ਅਟਾਰੀ, ਜ਼ਿਲ੍ਹਾ ਮੀਤ ਪ੍ਰਧਾਨ ਤੇ ਉੱਘੇ ਵਪਾਰੀ ਆਗੂ ਪ੍ਰਦੀਪ ਕੁਮਾਰ ਬੰਟਾ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਵਪਾਰੀ ਆਗੂ ਵਿਸ਼ਾਲ ਗਾਂਧੀ, ਕੌਂਸਲਰ ਵਿਕਰਮ ਬੇਦੀ, ਧਰਮਿੰਦਰ ਸਿੰਘ ਪਿ੍ੰਸ, ਦੀਪੂ ਅਰੋੜਾ, ਵਿਜੇ ਸਰੀਨ, ਡਾ. ਦੀਪਕ ਸਰਪਾਲ, ਵਤਨ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਵਿਆਹ ਪੁਰਬ ਦੀਆਂ ਰੌਣਕਾਂ ਸੇਵਕ ਪਰਿਵਾਰਾਂ ਵਲੋਂ 'ਵਿਆਹ ਲਈ ਭਾਜੀ' ਤਿਆਰ... ਅਗਲੀ ਖ਼ਬਰ ਅਥਲੈਟਿਕਸ ਜ਼ੋਨ ਪੱਧਰ ਦੀਆਂ ਖੇਡਾਂ 'ਚ ਬਰਾੜ ਸਕੂਲ ਦੇ ਬੱਚੇ ਦਾ 200 ਮੀਟਰ ਦੌੜ ਤੇ ਲੌਂਗ ਜੰਪ 'ਚ ਪਹਿਲਾ ਸਥਾਨ <br...
Ad Position 24