ਬਾਬਾ ਬਕਾਲਾ ਸਾਹਿਬ, 26 ਸਤੰਬਰ (ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਦੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਕਿ ਉਨ੍ਹਾਂ ਦੇ ਪਿਤਾ ਸ: ਕਸ਼ਮੀਰ ਸਿੰਘ ਸੁਲਤਾਨਪੁਰ ਲੋਧੀ (85 ਸਾਲਾ) ਦਾ ਅਚਾਨਕ ਦਿਹਾਂਤ ਹੋ ਗਿਆ | ਉਹ ਆਪਣੇ ਪਿਛੇ ਧਰਮ ਸੁਪਤਨੀ ਤੋਂ ਇਲਾਵਾ ਦੋ ਬੇਟੇ ਅਤੇ ਇਕ ਬੇਟੀ ਛੱਡ ਗਏ ਹਨ | ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ, ਜ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮਹਿੰਦਰ ਸਿੰਘ ਆਹਲੀ ਸਾ: ਪੀ.ਏ., ਚਾਨਣ ਸਿੰਘ ਸਕੱਤਰ, ਜਰਨੈਲ ਸਿੰਘ ਸਕੱਤਰ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੈਨੇਜਰ ਭਾਈ ਸਤਿੰਦਰ ਸਿੰਘ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸ: ਮੇਜਰ ਸਿੰਘ ਅਰਜਨਮਾਂਗਾ (ਅਮਲਾ ਵਿਭਾਗ), ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸਾ: ਮੈਨੇਜਰ ਭਾਈ ਸੁਲੱਖਣ ਸਿੰਘ ਭੰਗਾਲੀ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਵਾਲੇ, ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਵਾਲੇ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਪਲਵਿੰਦਰ ਸਿੰਘ ਪੱਪਾ, ਬਲਜਿੰਦਰ ਸਿੰਘ ਥਿੰਦ, ਹਰਭਿੰਦਰ ਸਿੰਘ ਮੱਲ੍ਹੀ, ਦਵਿੰਦਰ ਸਿੰਘ ਭੱਟੀਵਾਲ, ਨਿਰਮਲ ਸਿੰਘ ਰਿਕਾਰਡਕੀਪਰ, ਤੇਜਿੰਦਰ ਸਿੰਘ ਬੱਲ ਸਠਿਆਲਾ ਆਦਿ ਦੇ ਨਾਂ ਵਰਨਣਯੋਗ ਹਨ |