17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਅਜਨਾਲਾ 'ਚ 2 ਨੌਜਵਾਨਾਂ ਦੀ ਕੁੱਟਮਾਰ ਮਾਮਲੇ 'ਚ ਇਕੋ ਪਰਿਵਾਰ ਦੇ 4 ਜੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 27-09-2025
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ 2 ਨੌਜਵਾਨਾਂ ਦੀ ਰਾਤ ਸਮੇਂ ਬੇਤਹਾਸ਼ਾ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪਤੀ ਪਤਨੀ ਅਤੇ ਉਸਦੇ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ-ਇੰਸ: ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 6 ਗਰੀਨ ਐਵੀਨਿਊ ਨੇੜੇ ਕਮੇਟੀ ਘਰ ਅਜਨਾਲਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਮੈਂ ਆਪਣੇ ਘਰ ਤੋਂ ਬਾਜ਼ਾਰ ਨੂੰ ਜਾ ਰਿਹਾ ਸੀ ਕਿ ਪਰਮਜੀਤ ਸਿੰਘ ਤੇ ਉਸ ਦੇ ਦੋਸਤ ਸਾਜਨ ਪੁੱਤਰ ਪ੍ਰੇਮ ਸਿੰਘ ਅਤੇ ਰੌਬਿਨ ਅਜਨਾਲਾ ਸ਼ਹਿਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਹਰਜੀਤ ਸਿੰਘ ਦੀਆਂ ਦੁਕਾਨਾਂ ਦੇ ਸਾਹਮਣੇ ਖੜੇ ਹੋ ਕੇ ਆਪਸ ਵਿਚ ਗੱਲਾਂ ਕਰ ਰਹੇ ਸਨ ਕਿ ਦੇਰ ਰਾਤ ਕਿਰਨ ਸਿੰਘ ਅਤੇ ਅਰਜਨ ਸਿੰਘ ਆ ਗਏ ਜੋ ਮੇਰੇ ਭਰਾ ਪਰਮਜੀਤ ਸਿੰਘ ਅਤੇ ਸਾਜਨ ਨਾਲ ਗਾਲੀ ਗਲੋਚ ਕਰਨ ਲੱਗ ਪਏ ਜਿਨ੍ਹਾਂ ਨੂੰ ਮੇਰੇ ਭਰਾ ਪਰਮਜੀਤ ਸਿੰਘ ਨੇ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਇੰਨੇ ਨੂੰ ਹਰਜੀਤ ਸਿੰਘ ਅਤੇ ਸੁਖਵਿੰਦਰ ਕੌਰ ਪਤਨੀ ਹਰਜੀਤ ਸਿੰਘ ਨੇ ਲਲਕਾਰਾ ਮਾਰਿਆ ਕਿ ਫੜ ਲਉ ਪਰਮਜੀਤ ਸਿੰਘ ਨੂੰ , ਇੰਨੇ ਨੂੰ ਉਕਤ ਵਿਅਕਤੀਆਂ ਨੇ ਮੇਰੇ ਭਰਾ ਪਰਮਜੀਤ ਸਿੰਘ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਮੈਂ ਅਤੇ ਰੌਲਾ ਪਾਉਣ 'ਤੇ ਭੱਜ ਗਏ, ਅਸੀਂ ਸਵਾਰੀ ਦਾ ਪ੍ਰਬੰਧ ਕਰਕੇ ਪਰਮਜੀਤ ਸਿੰਘ ਅਤੇ ਸਾਜਨ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲੈ ਗਏ | ਐੱਸ.ਐੱਚ.ਓ ਹਰਚੰਦ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਸੰਦੀਪ ਸਿੰਘ ਦੇ ਬਿਆਨਾਂ 'ਤੇ ਹਰਜੀਤ ਸਿੰਘ ਉਸ ਦੀ ਪਤਨੀ ਸੁਖਵਿੰਦਰ ਕੌਰ ਤੇ ਪੁੱਤਰ ਕਿਰਨ ਸਿੰਘ ਤੇ ਅਰਜਨ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 5 ਅਕਤੂਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ-ਹਰਸਿਮਰਨਜੀਤ ਸਿੰਘ ਹਰੜ <br/> ਅਗਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਕਰੇ ਲਾਗੂ-ਰਾਜਾ ਮੀਆਂ ਪੰਧੇਰ <...
Ad Position 24