ਮੱਤੇਵਾਲ, 26 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਤੋਂ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਬਲੋਵਲੀ ਵਿਚ ਸੀਨੀਅਰ ਆਗੂ ਜਸਬੀਰ ਸਿੰਘ ਬੱਲੋਵਾਲੀ ਦੇ ਗ੍ਰਹਿ ਵਿਖੇ ਵਰਕਰਾਂ ਦੀ ਇਕ ਅਹਿਮ ਇਕਤਰਤਾ ਹੋਈ, ਜਿਸ ਦੌਰਾਨ ਕਈ ਅਹਿੰਮ ਵਿਚਾਰਾਂ ਕੀਤੀਆਂ ਗਈਆਂ | ਇਸ ਦੌਰਾਨ ਸ: ਗਿੱਲ ਵਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਤੁਰੰਤ ਹੱਲ ਕਰਵਾਏ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕਰਨ ਦੇ ਇਤਿਹਾਸਕ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨਾ ਸਿਰਫ਼ ਭਾਰਤ ਵਿਚ ਹੀ ਸਗੋਂ ਦੁਨੀਆਂ ਭਰ ਵਿਚੋਂ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅਪਣੇ ਲੋਕਾਂ ਲਈ ਅਜਿਹੀ ਵਿਆਪਕ ਸਿਹਤ ਬੀਮਾ ਯੋਜਨਾ ਬਣਾ ਕੇ ਮਿਸਾਲ ਪੈਦਾ ਕਰ ਦਿੱਤੀ ਹੈ | ਗਿੱਲ ਨੇ ਅੱਗੇ ਕਿਹਾ ਕਿ ਇਹੋ ਜਿਹੇ ਲੋਕ ਪੱਖੀ ਫੈਸਲੇ ਇਕ ਇਮਾਨਦਾਰ ਸਰਕਾਰ ਹੀ ਲੈ ਸਕਦੀ ਹੈ, ਜਿਸ ਦੀ ਮਿਸਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਦਾ ਕੀਤੀ ਹੈ, ਜਿਸ ਕਰਕੇ ਅੱਜ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼ ਹਨ ਅਤੇ ਲਗਾਤਾਰ ਵੱਡੇ ਪੱਧਰ 'ਤੇ ਲੋਕ ਆਪ ਮੁਹਾਰੇ 'ਆਪ' ਦੇ ਬੇੜੇ 'ਚ ਸਵਾਰ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਜਸਬੀਰ ਸਿੰਘ ਬੱਲੋਵਾਲੀ , ਸਰਪੰਚ ਹਰਪ੍ਰੀਤ ਸਿੰਘ ਬੱਗਾ, ਸੁਲੱਖਣ ਸਿੰਘ ਬੱਬਰ, ਤਰਸੇਮ ਸਿੰਘ ਗਾਡ, ਗੁਰਬੀਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ, ਅਮਰੀਕ ਸਿੰਘ, ਗੁਰਸੇਵਕ ਸਿੰਘ ਮੱਤੇਵਾਲ, ਪਰਮਜੀਤ ਸਿੰਘ, ਮਲਕੀਤ ਸਿੰਘ ਭੋਏ, ਗੁਰਪ੍ਰੀਤ ਸਿੰਘ ਗੋਪੀ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ ਸਾਬਕਾ ਸਰਪੰਚ ਉਦੋਕੇ ਖੁਰਦ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਪੰਨਵਾਂ, ਗੁਰਪ੍ਰਤਾਪ ਸਿੰਘ ਉਦੋਕੇ ਖੁਰਦ, ਬਾਪੂ ਕਰਨੈਲ ਸਿੰਘ, ਹਰਮੀਤ ਸਿੰਘ, ਝਿਰਮਲ ਸਿੰਘ, ਸਰਪੰਚ ਡਾ. ਸੁਖਵਿੰਦਰ ਸਿੰਘ ਰਾਮਦਿਵਾਲੀ ਮੁਸਲਮਾਨਾਂ, ਸ਼ਰਨਬੀਰ ਸਿੰਘ ਬੋਪਾਰਾਏ, ਜੋਬਨਜੀਤ ਸਿੰਘ, ਡਾ. ਬਲਕਾਰ ਸਿੰਘ, ਡੇਵਿਡ ਮਸੀਹ ਰਾਮਦਿਵਾਲੀ, ਸੁਬੇਗ ਸਿੰਘ, ਮਹਿੰਗਾ ਸਿੰਘ ਸਮੇਤ ਵੱਡੀ ਗਿਣਤੀ 'ਆਪ' ਪਾਰਟੀ ਦੇ ਆਗੁ ਤੇ ਵਰਕਰ ਸ਼ਾਮਲ ਸਨ |