17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਜੀਠੀਆ ਨੂੰ ਧੱਕੇ ਨਾਲ ਜੇਲ੍ਹ ਵਿਚ ਡੱਕਣਾ ਲੋਕਤੰਤਰ ਦਾ ਘਾਣ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ <br/>

Ad Position 21
No active advertisement
ਅਜੀਤ ਡੈਸਕ 27-09-2025
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਮਾਰਕਿਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਤੇ ਪੀ. ਏ. ਸੀ. ਮੈਂਬਰ ਰੁਪਿੰਦਰ ਸਿੰਘ ਰੂਬੀ ਗੁੱਜਾਪੀਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਿਆਸੀ ਬਦਲਾਖੋਰੀ ਤਹਿਤ ਹਰ ਰੋਜ ਨਵਾਂ ਝੂਠਾ ਪਰਚਾ ਦਰਜ ਕਰਕੇ ਤੁਸੀਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਮਨੋਬਲ ਨਹੀਂ ਤੋੜ ਸਕਦੇ ਕਿਉਂਕਿ ਕਿਸੇ ਵੀ ਅਕਾਲੀ ਆਗੂ ਜਾਂ ਵਰਕਰ ਨੂੰ ਤੁਸੀਂ ਸ. ਮਜੀਠੀਆ ਨਾਲ ਜੇਲ੍ਹ ਵਿਚ ਮੁਲਾਕਾਤ ਨਾਂ ਕਰਨ ਦੇਣਾ ਤੁਹਾਡੀ ਬੁੱਜਦਿੱਲੀ ਹੈ | ਇਸ ਮੋਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਤੋਂ ਇਲਾਵਾ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜੋਰਾਵਰ ਸਿੰਘ ਅਜ਼ਾਦ ਮੈਂਬਰ ਪੀ.ਏ.ਸੀ, ਸਰਕਲ ਪ੍ਰਧਾਨ ਸ. ਗੁਰਦੀਪ ਸਿੰਘ ਅਦਲੀਵਾਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਕੌਰ ਅਦਲੀਵਾਲਾ, ਸਾਬਕਾ ਸਰਪੰਚ ਸਤਨਾਮ ਸਿੰਘ ਬੂਆਨੰਗਲੀ, ਰਛਪਾਲ ਸਿੰਘ ਪਾਲ ਜਗਦੇਵ ਕਲਾਂ, ਸਾਬਕਾ ਸਰਪੰਚ ਦਵਿੰਦਰ ਸਿੰਘ ਦੇਵ ਰਾਣੇਵਾਲੀ ਤੇ ਨੰਬਰਦਾਰ ਹਰਪਾਲ ਸਿੰਘ ਲਦੇਹ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਭਿਆਨਕ ਹੜ੍ਹ ਤ੍ਰਾਸਦੀ <br/> ਅਗਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਦੇ ਲੋਕ ਪੂਰੀ ਤਰਾਂ ਸੰਤੁਸ਼ਟ-ਤਲਬੀਰ ਗਿੱਲ <br/>
Ad Position 24