17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਅਜਨਾਲਾ ਭਿਆਨਕ ਹੜ੍ਹ ਤ੍ਰਾਸਦੀ <br/>

Ad Position 21
No active advertisement
ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਨੇਵਾਲਾ ਭਿਆਨਕ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਟੁੱਟ ਚੁੱਕੀ ਸੜਕ ਦਿਖਾਉਂਦੇ ਹੋਏ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 27-09-2025
ਅਜਨਾਲਾ, ਰਮਦਾਸ, ਗੱਗੋਮਾਹਲ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-27 ਅਗਸਤ ਨੂੰ ਸਵੇਰ ਸਮੇਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਨਾਲ ਸਭ ਤੋਂ ਵੱਧ ਤੇ ਸਭ ਤੋਂ ਪਹਿਲਾਂ ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡ ਘੋਨੇਵਾਲਾ ਨੂੰ ਗੁਰਦਾਸਪੁਰ ਵਾਲੇ ਪਾਸੇ ਤੋਂ ਆਉਣ ਵਾਲੀ ਮੁੱਖ ਸੜਕ ਕਈ ਥਾਵਾਂ ਤੋਂ ਟੁੱਟ ਜਾਣ ਕਾਰਨ ਪਿੰਡ ਵਾਸੀਆਂ ਖ਼ਾਸ ਕਰ ਛੋਟੇ-ਛੋਟੇ ਬੱਚਿਆਂ ਨੂੰ ਸਕੂਲ ਜਾਣ ਸਮੇਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਨੇਵਾਲਾ ਨੇ ਦੱਸਿਆ ਕਿ 27 ਅਗਸਤ ਨੂੰ ਸਭ ਤੋਂ ਪਹਿਲਾਂ ਧੁੱਸੀ ਬੰਨ੍ਹ ਸਾਡੇ ਪਿੰਡ ਨੇੜਿਉਂ ਟੁੱਟਾ ਸੀ, ਜਿਸ ਕਾਰਨ ਜਿੱਥੇ ਪਲਾਂ ਵਿਚ ਹੀ ਸਾਰਾ ਪਿੰਡ ਪਾਣੀ ਵਿਚ ਡੁੱਬ ਗਿਆ ਸੀ ਉੱਥੇ ਹੀ ਪਾਣੀ ਦੇ ਤੇਜ਼ ਵਹਾਅ ਕਾਰਨ ਗੁਰਦਾਸਪੁਰ ਜ਼ਿਲ੍ਹੇ ਵਾਲੀ ਸਾਈਡ ਤੋਂ ਆਉਣ ਵਾਲੀ ਮੁੱਖ ਸੜਕ ਵੀ ਥਾਂ-ਥਾਂ ਤੋਂ ਟੁੱਟ ਗਈ ਸੀ, ਜਿਸ ਕਰਕੇ ਸੜਕ ਵਿਚ ਵੱਡੇ ਵੱਡੇ ਪਾੜ ਪੈ ਗਏ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਕਿ ਪਿੰਡ ਦੇ ਦੂਜੇ ਪਾਸੇ ਅੰਮਿ੍ਤਸਰ ਜ਼ਿਲ੍ਹੇ ਵਾਲੇ ਪਾਸੇ ਤੋਂ ਵੀ ਰਸਤਾ ਖ਼ਰਾਬ ਹੋਇਆ ਸੀ ਜਿਸ ਨੂੰ ਬਹੁਤ ਹੀ ਹਿੰਮਤੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਸ਼ਾਸਨ ਵਲੋਂ ਕੁਝ ਹੀ ਸਮੇਂ ਵਿਚ ਚਾਲੂ ਕਰ ਦਿੱਤਾ ਗਿਆ ਸੀ ਤੇ ਜੋ ਮਾਛੀਵਾਹਲਾ ਪਿੰਡ ਵਾਲੀ ਸਾਈਡ 'ਤੇ ਧੁੱਸੀ ਬੰਨ੍ਹ ਟੁੱਟੇ ਸਨ ਉਨ੍ਹਾਂ ਨੂੰ ਵੀ ਪੂਰਨ ਲਈ ਕਾਰ ਸੇਵਾ ਵਾਲੇ ਮਹਾਂਪੁਰਖਾਂ ਵਲੋਂ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਪਰ ਗੁਰਦਾਸਪੁਰ ਪ੍ਰਸ਼ਾਸਨ ਨੇ ਹੁਣ ਤੱਕ ਸਾਡੀ ਸਾਰ ਨਹੀਂ ਲਈ ਤੇ ਸਾਡੇ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸੰਬੰਧਿਤ ਵਿਭਾਗ ਦੇ ਐਕਸੀਅਨ ਨੂੰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਹੁਣ ਤੱਕ ਉਨ੍ਹਾਂ ਵਲੋਂ ਸੜਕ ਬਣਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ | ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਨੇਵਾਲਾ ਨੇ ਪੰਜਾਬ ਸਰਕਾਰ ਅਤੇ ਗੁਰਦਾਸਪੁਰ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਇਸ ਰਸਤੇ ਦਾ ਨਵ-ਨਿਰਮਾਣ ਕਰਵਾ ਕੇ ਪਿੰਡ ਵਾਸੀਆਂ ਦੀ ਬਾਂਹ ਫੜੀ ਜਾਵੇ ਨਹੀਂ ਤਾਂ ਗੁਰਦਾਸਪੁਰ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼

Ad Position 22
No active advertisement
ਪਿਛਲੀ ਖ਼ਬਰ 'ਬਲਾਕ ਤਰਸਿੱਕਾ ਬਚਾਓ ਮੋਰਚੇ' ਦਾ ਦੋ-ਟੁੱਕ ਫ਼ੈਸਲਾ ਬਹਾਲੀ ਤੋਂ ਬਿਨਾਂ ਸਮਝੌਤਾ ਨਹੀਂ, 29 ਤੋਂ ਬਾਅਦ ਹੋਵੇਗਾ ਵੱਡਾ ਐ... ਅਗਲੀ ਖ਼ਬਰ ਮਜੀਠੀਆ ਨੂੰ ਧੱਕੇ ਨਾਲ ਜੇਲ੍ਹ ਵਿਚ ਡੱਕਣਾ ਲੋਕਤੰਤਰ ਦਾ ਘਾਣ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ <br/>
Ad Position 24