ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਏ. ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਕੁਝ ਸ਼ਰਾਰਤੀ ਅਨਸਰ ਮਨੁੱਖਤਾ ਅਤੇ ਧਾਰਮਿਕ ਆਸਥਾ ਨੂੰ ਨਿਸ਼ਾਨਾ ਬਣਾ ਰਹੇ ਹਨ | ਪਿਛਲੇ ਕੁਝ ਦਿਨਾਂ ਤੋਂ ਸਮਾਜਿਕ ਮੀਡੀਆ 'ਤੇ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ, ਮਰਿਆਦਾਵਾਂ ਤੇ ਰਹਿਤ ਰੀਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਨਕਲੀ, ਬੇਅਧਾਰ ਅਤੇ ਨਿੰਦਾਯੋਗ ਸਮੱਗਰੀ ਵਾਇਰਲ ਕੀਤੀ ਜਾ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਜੇਕਰ ਇਹ ਰੁਝਾਨ ਜਾਰੀ ਰਹਿੰਦਾ ਹੈ ਤਾਂ ਇਹ ਭਵਿੱਖ 'ਚ ਇਸ ਦੇ ਖਤਰਨਾਕ ਰੁਝਾਨ ਦੇਖਣ ਨੂੰ ਮਿਲ ਸਕਦੇ ਹਨ | ਇਸ ਲਈ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵਲੋਂ ਮੰਗ ਕੀਤੀ ਗਈ ਹੈ ਕਿ ਅਜਿਹੀਆਂ ਨਿੰਦਾਯੋਗ ਸਰਗਰਮੀ ਵਾਲੀਆਂ ਵੈੱਬਸਾਈਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਦੇ ਪਿੱਛੇ ਮੌਜੂਦ ਦਿਮਾਗਾਂ ਨੂੰ ਕਾਨੂੰਨੀ ਸਜ਼ਾ ਦਿੱਤੀ ਜਾਵੇ |