24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਝਾ ਵਿਰਾਸਤ ਟਰੱਸਟ ਵਲੋਂ ਅੱਜ ਅਮਨਦੀਪ ਕੌਰ ਧਾਲੀਵਾਲ ਨੂੰ ਮਹਿਲਾ ਸੇਵਾ ਭਾਵ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

Ad Position 21
No active advertisement
ਜਾਣਕਾਰੀ ਸਾਂਝੀ ਕਰਨ ਸਮੇਂ ਮਾਝਾ ਵਿਰਾਸਤ ਟਰੱਸਟ ਦੇ ਪ੍ਰਧਾਨ ਐੱਸ. ਪ੍ਰਸ਼ੋਤਮ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਅਤੇ ਸ਼ਹਿਰੀ ਪ੍ਰਧਾਨ ਅਮਿਤ ਔਲ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 28-09-2025
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਝਾ ਵਿਰਾਸਤ ਟਰੱਸਟ ਵਲੋਂ ਕੱਲ੍ਹ 28 ਸਤੰਬਰ, ਐਤਵਾਰ ਨੂੰ ਅਜਨਾਲਾ ਸ਼ਹਿਰ 'ਚ ਪਹਿਲੇ ਜੰਗੇ ਆਜ਼ਾਦੀ 1857 ਦੇ ਕਾਲਿਆਂ ਵਾਲੇ ਖੂਹ ਦੇ 282 ਸ਼ਹੀਦਾਂ ਦੇ ਨਜ਼ਰਬੰਦ ਸਥਾਨ ਪੁਰਾਣੀ ਤਹਿਸੀਲ (ਕਿਲ੍ਹਾ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 118ਵਾਂ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਸਮਾਰੋਹ ਦੇ ਮੁੱਖ ਮਹਿਮਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧੀ ਤੇ ਉੱਘੇ ਸਮਾਜ ਸੇਵਿਕਾ ਅਮਨਦੀਪ ਕੌਰ ਧਾਲੀਵਾਲ ਹੋਣਗੇ | ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਅਮਿਤ ਔਲ ਅਤੇ ਦਵਿੰਦਰ ਸਿੰਘ ਸੋਨੂੰ ਨੇ ਸਾਂਝੇ ਤੌਰ 'ਤੇ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਰੋਹ ਸਵੇਰੇ ਠੀਕ 10:30 ਵਜੇ ਤੋਂ ਲੈ ਕੇ 11:30 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਯਾਦਗਾਰੀ ਮਹਿਲਾ ਸੇਵਾ ਭਾਵ ਐਵਾਰਡ 2025 ਮੁੱਖ ਮਹਿਮਾਨ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੂੰ ਦੇ ਕੇ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਰਮਰਾਜ ਸਿੰਘ ਉਮਰਾਨੰਗਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਸਹਾਇਤਾ ਰਾਸ਼ੀ ਦਿੱਤੀ <br/> ਅਗਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਤੇ ਸਮਾਜ ਵਿਰੋੋਧੀ ਵਿੱਢੀ ਮੁਹਿੰਮ ਨੂੰ ਪੰਚਾਇਤਾਂ ਤੇ ਲੋਕ ਸਹਿਯੋਗ ਦੇਣ-ਐੱਸ. ਐੱਚ. ਓ. ਅਜੈਪਾਲ...
Ad Position 24