24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ ਦੀ 39ਵੀਂ ਬਰਸੀ ਮੌਕੇ ਕਿਸਾਨ ਆਗੂਆਂ ਕੀਤੀਆਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 28-09-2025
ਹਰਸਾ ਛੀਨਾ, 27 ਸਤੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਸਥਿਤ ਸ਼ਹੀਦ ਸਰਬਜੀਤ ਸਿੰਘ ਭਿਟੇਵੱਡ ਯਾਦਗਾਰੀ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਆਗੂਆਂ ਵਲੋਂ ਇਨਕਲਾਬੀ ਸ਼ਹੀਦ ਬਲਦੇਵ ਸਿੰਘ ਮਾਨ ਦੀ 39ਵੀਂ ਬਰਸੀ ਮਨਾਈ ਗਈ |
ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਸਾ. ਸਰਪੰਚ ਬਲਵਿੰਦਰ ਸਿੰਘ ਮੁਕਾਮ, ਹਰਪਾਲ ਸਿੰਘ ਛੀਨਾ, ਕਾਬਲ ਸਿੰਘ ਛੀਨਾ, ਰਜਿੰਦਰ ਸਿੰਘ ਭਲਾ ਪਿੰਡ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ਼ਹੀਦ ਬਲਦੇਵ ਸਿੰਘ ਮਾਨ ਨੇ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟਵੀਂ ਲੜਾਈ ਲੜੀ | ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਅਤੇ ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਨ ਲਈ ਸਮੂਹ ਵਰਗਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋ ਕੇ ਸੰਘਰਸ਼ ਕਰਕੇ ਹੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਭੇਟ ਕੀਤੀ ਜਾ ਸਕਦੀ ਹੈ | ਇਸ ਸਮੇਂ ਗੁਰਮੀਤ ਸਿੰਘ ਭਲਾ ਪਿੰਡ, ਸੁਖਜੀਤ ਸਿੰਘ ਲੱਲਾ ਅਫਗਾਨਾ, ਸਰਪੰਚ ਕੁਲਦੀਪ ਸਿੰਘ ਜਾਫਰਕੋਟ, ਦਿਲਪ੍ਰੀਤ ਸਿੰਘ ਰਾਏਪੁਰ, ਜਤਿੰਦਰ ਸਿੰਘ, ਸਤਨਾਮ ਸਿੰਘ, ਯੋਧਾ ਸਿੰਘ, ਬਲਦੇਵ ਸਿੰਘ ਰਾਏਪੁਰ ਸਮੇਤ ਹੋਰ ਕਿਸਾਨ-ਮਜ਼ਦੂਰ ਤੇ ਨੌਜਵਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਲੀਗਲ ਸਰਵਿਸ ਅਥਾਰਟੀ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ <br/> ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਸਜਾਏ ਜਾ ਰਹੇ ਨਗਰ ਕੀਰਤਨ 'ਚ ਸੰਗਤਾਂ ਹੁੰਮ ਹੁਮਾ ਕੇ ਪਹੁੰਚਣ <b...
Ad Position 24