24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਏਕਲ ਗੱਡਾ ਵਿਚ ਬੀ. ਕੇ. ਯੂ. ਏਕਤਾ ਸਿੱਧੂਪੁਰ ਦੀ ਨਵੀਂ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 28-09-2025
ਜੰਡਿਆਲਾ ਗੁਰੂ, 27 ਸਤੰਬਰ (ਹਰਜਿੰਦਰ ਸਿੰਘ ਕਲੇਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਅਤੇ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਅੱਜ ਪਿੰਡ ਏਕਲ ਗੱਡਾ ਵਿਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਤਨਾਮ ਸਿੰਘ ਧਾਰੜ ਅਤੇ ਹਰਮੀਤ ਸਿੰਘ ਧੀਰੇਕੋਟ ਨੇ ਕਿਹਾ ਕਿ ਬੀ. ਕੇ. ਯੂ. ਏਕਤਾ ਸਿੱਧੂਪੁਰ ਦੇ ਪਰਿਵਾਰ ਨੂੰ ਵਧਾਉਂਦਿਆਂ ਪਿੰਡ ਏਕਲ ਗੱਡਾ ਵਿਚ ਨਵੀਂ ਕਮੇਟੀ ਬਣਾਈ ਗਈ ਹੈ | ਕਿਸਾਨ ਆਗੂ ਅਮੋਲਕਜੀਤ ਸਿੰਘ ਨਰੈਣਗੜ੍ਹ, ਲਵਪ੍ਰੀਤ ਸਿੰਘ ਤਾਰਾਗੜ੍ਹ, ਸੁਖਰੂਪ ਸਿੰਘ ਧਾਰੜ ਨੇ ਕਿਹਾ ਕਿ ਇਹ ਜਥੇਬੰਦੀ ਹਮੇਸ਼ਾਂ ਲੋਕਾਂ ਦੀਆਂ ਹੱਕੀ ਮੰਗਾਂ ਲਈ ਸਰਕਾਰ ਦੇ ਜ਼ਬਰ ਜੁਲਮ ਦੇ ਵਿਰੁੱਧ ਲੜਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਲੜਦੀ ਰਹੇਗੀ | ਜਤਿੰਦਰ ਦੇਵ ਅਤੇ ਰਣਬੀਰ ਸਿੰਘ ਭੈਣੀ ਨੇ ਕਿਹਾ ਕਿ ਜਦ ਵੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਉੱਤੇ ਜ਼ਬਰ ਜੁਲਮ ਕਰੇਗੀ ਤਾਂ ਲੋਕ ਲਹਿਰ ਉੱਠ ਕੇ ਉਸਨੂੰ ਝੁਕਣ ਲਈ ਮਜਬੂਰ ਕਰੇਗੀ | ਇਸ ਮੌਕੇ ਬਚਿੱਤਰ ਸਿੰਘ ਕੋਟਲਾ, ਸੁਖਵਿੰਦਰ ਸਿੰਘ, ਸੋਹਣ ਸਿੰਘ ਕਲੇਰ, ਦਵਿੰਦਰ ਸਿੰਘ ਕਲੇਰ ਨੇ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲਈ ਤਿਆਰ ਬੈਠੀ ਹੈ | ਇਸ ਮੌਕੇ ਪ੍ਰਧਾਨ ਤਰਸੇਮ ਸਿੰਘ, ਸਕੱਤਰ ਫਰਿਆਦ ਸਿੰਘ, ਖਜਾਨਚੀ ਹਰਜਿੰਦਰ ਸਿੰਘ, ਪ੍ਰੈੱਸ ਸਕੱਤਰ ਗੁਰਵਰਿਆਮ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਕਰਨਬੀਰ ਸਿੰਘ, ਸਹਾਇਕ ਖਜਾਨਚੀ ਪਰਮਜੀਤ ਸਿੰਘ ਸੋਹਲ, ਇੰਚਾਰਜ ਅਰਸ਼ਦੀਪ ਸਿੰਘ, ਸਹਾਇਕ ਸਕੱਤਰ ਸ਼ਰਨਪ੍ਰੀਤ ਸਿੰਘ, ਜਥੇਬੰਦਕ ਸਕੱਤਰ ਪਰਗਟ ਸਿੰਘ, ਸਲਾਹਕਾਰ ਸੁਖਵੰਤ ਸਿੰਘ, ਵਲੰਟੀਅਰ ਇੰਚਾਰਜ ਸੁੱਖਾ ਸਿੰਘ, ਦਫ਼ਤਰ ਸਕੱਤਰ ਸਤਨਾਮ ਸਿੰਘ, ਲੰਗਰ ਸਕੱਤਰ ਬਲਵਿੰਦਰ ਸਿੰਘ, ਗੁਰਮੇਜ ਸਿੰਘ, ਹਰਜੀਤ ਸਿੰਘ, ਜੋਗਾ ਸਿੰਘ ਚੁਣੇ ਗਏ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਵਲੋਂ ਰਾਜ ਕੁਮਾਰ ਲੁੱਧੜ ਨੂੰ ਐੱਸ. ਸੀ. ਵਿੰਗ ਹਲਕਾ ਮਜੀਠਾ ਦਾ ਕੋਆਰਡੀਨੇਟਰ ਬਣਨ 'ਤੇ ਕੀਤਾ ਸਨਮਾਨਿਤ... ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ 11ਵਾਂ ਲੋੜਵੰਦ ਧੀਆਂ ਦੇ ਆਨੰਦ ਕਾਰਜ ਸਮਗਾਮ ਕਰਵਾਉਣ ਸੰਬੰਧੀ ਮੀ...
Ad Position 24