ਜੇਠੂਵਾਲ, 27 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਆਪ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਵੇਖ ਦੂਸਰੇ ਵਰਕਰ ਵੀ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ ਜਿਸ ਨੂੰ ਮੁੱਖ ਰੱਖਦਿਆਂ ਅੱਜ ਤਲਬੀਰ ਗਿੱਲ ਵਲੋਂ ਸੂਝਵਾਨ ਤੇ ਦੂਰਅੰਦੇਸ਼ੀ ਸੋਚ ਰੱਖਣ ਵਾਲੇ ਆਗੂ ਰਾਜ ਕੁਮਾਰ ਲੁੱਧੜ ਨੂੰ ਹਲਕਾ ਮਜੀਠਾ ਦੇ ਐੱਸ. ਸੀ. ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕਰਨ ਉਪਰੰਤ ਸਨਮਾਨਿਤ ਕੀਤਾ | ਗਿੱਲ ਨੇ ਕਿਹਾ ਕਿ ਕੋਆਰਡੀਨੇਟਰ ਰਾਜ ਕੁਮਾਰ ਲੁੱਧੜ ਨੇ ਹਮੇਸ਼ਾਂ ਅੱਗੇ ਹੋ ਕੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਤਾਂ ਕਿ ਹਰ ਲੋੜਵੰਦ ਲਾਭਪਾਤਰੀ ਤੱਕ ਸਹੂਲਤ ਪਹੁੰਚ ਸਕੇ ਜਿਹੜਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ | ਕੋਆਰਡੀਨੇਟਰ ਰਾਜ ਕੁਮਾਰ ਲੁੱਧੜ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਸਮੇਤ ਸਮੁੱਚੀ ਆਪ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਮਜੀਠਾ ਦੇ ਐੱਸ. ਸੀ. ਵਿੰਗ ਦਾ ਕੋਆਰਡੀਨੇਟਰ ਬਣਾ ਕੇ ਪਾਰਟੀ ਨੇ ਜਿਹੜਾ ਮੈਨੂੰ ਮਾਣ ਬਖਸ਼ਿਆ ਹੈ ਮੈਂ ਉਸ ਦਾ ਸਦਾ ਰਿਣੀ ਰਹਾਂਗਾ | ਇਸ ਮੌਕੇ ਵਪਾਰ ਵਿੰਗ ਮਜੀਠਾ ਦੇ ਕੋਆਰਡੀਨੇਟਰ ਕਮਲ ਵਰਮਾ ਮਜੀਠਾ, ਡਾ. ਰਾਕੇਸ਼ ਕੁਮਾਰ ਲੁੱਧੜ, ਸਰਪੰਚ ਪਰਮਿੰਦਰ ਸਿੰਘ ਰੁਮਾਣਾ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਰੰਧਾਵਾ, ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਸ਼ਿਵਰਾਜ ਸਿੰਘ ਬਾਠ, ਬਲਜਿੰਦਰ ਸਿੰਘ ਛੀਨਾ ਸਮੇਤ ਵੱਡੀ ਗਿਣਤੀ 'ਚ ਆਪ