25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ-ਸੁਖਬੀਰ ਸਿੰਘ ਬਾਦਲ <br/>

Ad Position 21
No active advertisement
ਅਜੀਤ ਡੈਸਕ 28-09-2025
ਚੇਤਨਪੁਰਾ (ਅੰਮਿ੍ਤਸਰ), 27 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ | ਹੜ੍ਹਾਂ ਦੇ ਸੰਕਟ ਦੇ ਸਮੇਂ ਦੌਰਾਨ ਲੋਕਾਂ ਵਲੋਂ ਆਪਣਾ ਬਚਾਅ ਆਪ ਕੀਤਾ ਗਿਆ | ਸੂਬਾ ਸਰਕਾਰ ਗਰਾਉਂਡ ਲੈਵਲ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਵਛੋਆ (ਅੰਮਿ੍ਤਸਰ) ਵਿਖੇ ਹਲਕਾ ਅਜਨਾਲਾ ਦੇ ਹੜ੍ਹ ਪੀੜਤ ਲੋਕਾਂ ਦੇ ਪਸ਼ੂਆਂ ਵਾਸਤੇ ਚਾਰੇ ਦੀਆਂ ਸੈਂਕੜੇ ਟਰਾਲੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਕਿਹਾ ਕਿ ਹੜ੍ਹ ਪੀੜਤ ਲੋਕਾਂ ਵਾਸਤੇ ਕਿਸੇ ਵੀ ਚੀਜ਼ ਦੀ ਲੋੜ ਹੋਈ ਤਾਂ ਉਹ ਮੈਨੂੰ ਦੱਸ ਦੇਣ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਗਰੀਬ, ਦਿਹਾੜੀਦਾਰ ਅਤੇ ਮਜ਼ਦੂਰ 50 ਹਜ਼ਾਰ ਪਰਿਵਾਰਾਂ ਨੂੰ ਖਾਣ ਲਈ ਕਣਕ ਦਿੱਤੀ ਜਾਵੇਗੀ ਅਤੇ ਕਿਸਾਨਾਂ ਲਈ ਕਣਕ ਦਾ ਬੀਜ, ਡੀਜ਼ਲ ਤੇਲ ਅਤੇ ਜ਼ਮੀਨਾਂ ਪੱਧਰੀਆਂ ਕਰਨ ਲਈ ਜਿੰਨੇ ਵੀ ਟਰੈਕਟਰਾਂ ਦੀ ਲੋੜ ਹੋਈ, ਉਹ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਇਲਾਜ ਵਾਸਤੇ ਮੈਡੀਕਲ ਟੀਮਾਂ ਇੱਥੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਕੰਮ ਕਰਨਗੀਆਂ | ਇਸ ਮੌਕੇ ਵਿਧਾਨ ਸਭਾ ਹਲਕਾ ਇੰਚਾਰ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸ਼੍ਰੋਮਣੀ ਕਮੇਟੀ ਮੈਂਬਰ ਮਾ: ਅਮਰੀਕ ਸਿੰਘ ਵਛੋਆ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਸੀਨੀਅਰ ਯੂਥ ਆਗੂ ਰਣਬੀਰ ਸਿੰਘ ਰਾਣਾ ਲੋਪੋਕੇ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਬਾਬਾ ਰਸ਼ਪਾਲ ਸਿੰਘ ਵਛੋਆ, ਸੀਨੀਅਰ ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਸਾਬਕਾ ਪ੍ਰਧਾਨ ਜੋਰਾਵਰ ਸਿੰਘ ਅਜਨਾਲਾ, ਗੁਰਲਾਲ ਸਿੰਘ ਵਛੋਆ, ਗੁਰਨਾਮ ਸਿੰਘ ਸੱਲੋਦੀਨ, ਧੰਨਬੀਰ ਸਿੰਘ ਸਰਕਾਰੀਆ, ਸਰਪੰਚ ਨਿਸ਼ਾਨ ਸਿੰਘ ਖਤਰਾਏ ਕਲਾਂ, ਉਮਰਜੀਤ ਸਿੰਘ ਘੁੱਕੇਵਾਲੀ, ਦਵਿੰਦਰ ਸਿੰਘ ਧੁੱਪਸੜੀ, ਜਥੇ: ਮੁਖਤਾਰ ਸਿੰਘ ਸੂਫੀਆਂ, ਰੂਬੀ ਗੁਝਾਪੀਰ, ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਬੰਟੀ ਅਜਨਾਲਾ, ਗੁਰਚਰਨਜੀਤ ਸਿੰਘ ਰਾਜੂ ਅਵਾਣ, ਮੰਨਾ ਸਰਪੰਚ ਲਸ਼ਕਰੀ ਨੰਗਲ, ਮਿੰਟੂ ਸਰਪੰਚ ਕਾਮਲਪੁਰਾ, ਨਵਚੰਦ ਸਿੰਘ ਹਰੜ, ਗੁਰਪ੍ਰੀਤ ਸਿੰਘ ਵਡਾਲੀ, ਗੁਰਜੀਤ ਸਿੰਘ ਚੇਤਨਪੁਰਾ, ਸੰਦੀਪ ਸਿੰਘ ਏ ਆਰ, ਪੀ.ਏ. ਗੁਰਭੇਜ ਸਿੰਘ ਭੱਟੀ, ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੱਗੂਪੁਰ ਬੇਟ ਵਿਖੇ ਨਸ਼ਾ ਤਸਕਰ ਦਾ ਤਿੰਨ ਮੰਜ਼ਿਲਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ ਅਗਲੀ ਖ਼ਬਰ ਮਜੀਠਾ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਰਾਮ ਲੀਲ੍ਹਾ ਦੀ ਚੌਥੀ ਨਾਈਟ ਦਾ ਸਫਲ ਮੰਚਨ
Ad Position 24