25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭੱਗੂਪੁਰ ਬੇਟ ਵਿਖੇ ਨਸ਼ਾ ਤਸਕਰ ਦਾ ਤਿੰਨ ਮੰਜ਼ਿਲਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ

Ad Position 21
No active advertisement
ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਜੇ. ਸੀ. ਬੀ. ਮਸ਼ੀਨ ਨਾਲ ਨਸ਼ਾ ਤਸ਼ਕਰ ਦਾ ਘਰ ਢਾਹੁੁਣ ਸਮੇਂ ਪ੍ਰਸ਼ਾਸਨ | (ਸੱਜੇ) ਐਸ.ਪੀ. ਅਦਿੱਤਿਆ ਵਾਰੀਅਰ ਨਾਲ ਡੀ. ਐੱਸ. ਪੀ. ਇੰਦਰਜੀਤ ਸਿੰਘ, ਥਾਣਾ ਮੁਖੀ ਸਤਨਾਮ ਸਿੰਘ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰਾਂ : ਗੁਰਵਿੰਦਰ ਸਿੰਘ ਕਲਸੀ <br/> 28-09-2025
ਚੋਗਾਵਾਂ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨਸ਼ਾ ਤਸਕਰ ਵਲੋਂ ਪਿੰਡ ਭੱਗੂਪੁਰ ਬੇਟ ਵਿਖੇ 8 ਮਰਲੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕੀਤੀ ਉਸਾਰੀ ਨੂੰ ਨਸ਼ਟ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ਪੁਲਿਸ ਟੀਮ ਦੀ ਅਗਵਾਈ ਐੱਸ. ਪੀ. (ਡੀ) ਅਦਿੱਤਿਆ ਵਾਰੀਅਰ, ਡੀ. ਐੱਸ. ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਕੀਤੀ | ਉਨ੍ਹਾਂ ਦੱਸਿਆ ਕਿ ਮਲੂਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੱਗੂਪੁਰ ਬੇਟ ਤੇ ਉਸ ਦੇ ਪਰਿਵਾਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਹੋਰ ਧਰਾਵਾਂ ਤਹਿਤ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ 24 ਕੇਸ ਦਰਜ ਹਨ, ਉਨ੍ਹਾਂ ਦਾ ਤਿੰਨ ਮੰਜ਼ਿਲਾ ਘਰ ਮਸ਼ੀਨਾਂ ਦੀ ਮਦਦ ਨਾਲ ਮਲੀਆਮੇਟ ਕਰ ਦਿੱਤਾ | ਐੱਸ. ਪੀ. ਨੇ ਕਿਹਾ ਕਿ ਇਹ ਪਰਿਵਾਰ ਪਿੰਡ ਦੀ ਛੱਪੜ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਮਕਾਨ ਬਣਾਕੇ ਰਹਿ ਰਿਹਾ ਸੀ | ਪਿੰਡ ਵਾਸੀਆਂ ਨੇ ਬੀ. ਡੀ. ਪੀ. ਓ. ਦਫ਼ਤਰ ਨੂੰ ਲਿਖਤੀ ਸ਼ਿਕਾਇਤ ਕੀਤੀ, ਜਿਸ ਉਪਰੰਤ ਬੀ. ਡੀ. ਪੀ. ਓ. ਨੇ ਰਿਪੋਰਟ ਤਿਆਰ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਭੇਜੀ ਅਤੇ ਇਹ ਉਸਾਰੀ ਢਾਹੁਣ ਦੀ ਮੰਗ ਕੀਤੀ | ਅੱਜ ਬੀ. ਡੀ. ਪੀ. ਓ. ਦਫਤਰ ਨੇ ਪੁਲਿਸ ਟੀਮ ਨਾਲ ਉਸਾਰੀ ਨੂੰ ਢਾਹ ਕੇ ਜ਼ਮੀਨ ਦਾ ਕਬਜ਼ਾ ਪੰਚਾਇਤ ਦੇ ਹਵਾਲੇ ਕਰ ਦਿੱਤਾ | ਐੱਸ. ਪੀ. ਅਦਿੱਤਿਆ ਵਾਰਿਅਰ ਨੇ ਕਿਹਾ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਇਸ ਸਮੇਂ ਫਰਾਰ ਹਨ, ਪਰ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇ ਮਾਰੀ ਜਾਰੀ ਹੈ | ਇਸ ਮੌਕੇ ਥਾਣਾ ਭਿੰਡੀ ਸੈਦਾਂ ਦੇ ਮੁਖੀ ਸਤਨਾਮ ਸਿੰਘ, ਪੰਚਾਇਤ ਅਫਸਰ ਸਾਹਿਬ ਸਿੰਘ ਅਤੇ ਹੋਰ ਮੁਹਤਬਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਮਜੀਠਾ ਨੇ ਦਾਣਾ ਮੰਡੀ ਮਜੀਠਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ-ਸੁਖਬੀਰ ਸਿੰਘ ਬਾਦਲ <br/>
Ad Position 24