25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਵਿਚ ਹੁਣ 'ਆਪ' ਸਰਕਾਰ ਦੇ ਦਿਨ ਪੁੱਗਣ ਵਾਲੇ-ਸੰਤੋਖ ਸਿੰਘ ਭਲਾਈਪੁਰ <br/>

Ad Position 21
No active advertisement
ਅਜੀਤ ਡੈਸਕ 28-09-2025
ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਵਿਚ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ ਆਪ ਦੀ ਪੰਜਾਬ ਸਰਕਾਰ ਨੂੰ ਇਸ ਵੇਲੇ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਾਹੀਂ ਚਲਾਇਆ ਜਾ ਰਿਹਾ ਹੈ, ਕੋਈ ਵੀ ਫੈਸਲਾ ਆਪ ਮੁਹਾਰੇ ਨਾ ਲੈ ਸਕਣ ਕਾਰਣ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਵਿਚ ਆਪਣਾ ਅਧਾਰ ਗਵਾ ਚੁਕੇ ਹਨ |U ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਗਗਨ ਪੈਲੇਸ, ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਗਰਾਫ ਦਿਨੋਂ-ਦਿਨ ਹੋਰ ਉੱਚਾ ਹੋ ਚੁੱਕਾ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਮੁੜ ਤੋਂ ਕਾਂਗਰਸ ਪਾਰਟੀ ਸੱਤਾ ਵਿਚ ਆ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਮੁੱਠ ਹੈ | ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਸਵਿੰਦਰ ਸਿੰਘ ਬੱਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਜਰਮਨਜੀਤ ਸਿੰਘ ਜਸਪਾਲ ਪ੍ਰਧਾਨ ਯੂਥ ਵਿੰਗ, ਯੂਥ ਪ੍ਰਧਾਨ ਅਰਸ਼ ਬੱਲ, ਅਜਾਦ ਸਿੰਘ ਕੰਗ, ਚੇਅਰਮੈਨ ਜਤਿੰਦਰ ਸਿੰਘ ਸੋਨੂੰ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ), ਸਰਪੰਚ ਹੈਪੀ ਟੌਂਗ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਠੇਕੇਦਾਰ ਮਲਕੀਤ ਸਿੰਘ ਬੇਦਾਦਪੁਰ, ਸਰਪੰਚ ਮਾਸਟਰ ਬਲਜਿੰਦਰ ਸਿੰਘ ਵਡਾਲਾ, ਮਲੂਕ ਸਿੰਘ ਢਿੱਲੋਂ ਜੱਲੂਵਾਲ, ਲਖਵਿੰਦਰ ਸਿੰਘ ਭਿੰਡਰ, ਰਣਜੀਤ ਸਿੰਘ ਰਾਣਾ ਧੂਲਕਾ, ਜਗਦੀਪ ਸਿੰਘ ਮਾਨ, ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਹਰਜਿੰਦਰ ਸਿੰਘ ਜਸਪਾਲ, ਸਰਪੰਚ ਦਲਬੀਰ ਸਿੰਘ ਸਠਿਆਲਾ, ਡਾ: ਪ੍ਰਭਜੀਤ ਸਿੰਘ ਸਰਪੰਚ ਜਮਾਲਪੁਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਘਰਾਂ ਦੀ ਏ. ਆਈ. ਰਾਹੀਂ ਹੋ ਰਹੀ ਬੇਅਦਬੀ ਦੀ ਸਖ਼ਤ ਨਿੰਦਾ <br/> ਅਗਲੀ ਖ਼ਬਰ ਸੜਕ ਨਿਰਮਾਣ ਵਿਭਾਗ ਦੀ ਖੁੱਲ੍ਹੀ ਨੀਂਦ <br/>
Ad Position 24