25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰੂ ਘਰਾਂ ਦੀ ਏ. ਆਈ. ਰਾਹੀਂ ਹੋ ਰਹੀ ਬੇਅਦਬੀ ਦੀ ਸਖ਼ਤ ਨਿੰਦਾ <br/>

Ad Position 21
No active advertisement
ਅਜੀਤ ਡੈਸਕ 28-09-2025
ਅਟਾਰੀ, 27 ਸਤੰਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾਇਰੈਕਟੋਰੇਟ ਆਫ ਐਜੂਕੇਸ਼ਨ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਚਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ ਮੈਂਬਰਾਨ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਸੋਸ਼ਲ ਮੀਡੀਆ 'ਤੇ ਸਿੱਖ ਵਿਰੋਧੀ ਸ਼ਰਾਰਤੀ ਅਨਸਰਾਂ ਦੁਆਰਾ ਏ. ਆਈ. ਤਕਨੀਕ ਰਾਹੀਂ ਸਿੱਖ ਗੁਰੂਆਂ, ਸ੍ਰੀ ਦਰਬਾਰ ਸਾਹਿਬ ਜੀ ਦੀਆਂ ਬੇਅਦਬੀ ਵਾਲੀਆਂ ਵੀਡੀਓ ਅਪਲੋਡ ਕਰਕੇ ਵਾਇਰਲ ਕੀਤੀਆਂ ਜਾ ਰਹੀਆਂ ਹਨ | ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ, ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਨੇ ਕਿਹਾ ਕਿ ਇਹੋ ਜਿਹੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਸੰਗਤਾਂ ਜੋ ਦੇਸ਼ ਵਿਦੇਸ਼ ਵਿਚ ਵੱਸ ਰਹੀਆਂ ਹਨ | ਉਨ੍ਹਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਦੀ ਹੈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਕ ਸਭਾ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਰਈਆ ਵਿਖੇ ਪੌਦੇ ਲਾਏ ਅਗਲੀ ਖ਼ਬਰ ਪੰਜਾਬ ਵਿਚ ਹੁਣ 'ਆਪ' ਸਰਕਾਰ ਦੇ ਦਿਨ ਪੁੱਗਣ ਵਾਲੇ-ਸੰਤੋਖ ਸਿੰਘ ਭਲਾਈਪੁਰ <br/>
Ad Position 24