25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਰਹੱਦੀ ਪਿੰਡਾਂ 'ਚ 20 ਟਨ ਪਸ਼ੂ-ਚਾਰਾ ਵੰਡਿਆ <br/>

Ad Position 21
No active advertisement
ਅਜੀਤ ਡੈਸਕ 28-09-2025
ਅਜਨਾਲਾ/ਚਮਿਆਰੀ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ)-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ | ਪ੍ਰਧਾਨ ਸੁਖਜਿੰਦਰ ਸਿੰਘ ਹੇਰ ਦੀ ਮੌਜੂਦਗੀ ਵਿਚ ਅਜਨਾਲਾ ਹਲਕੇ ਦੇ ਪਿੰਡ ਗੱਗੋਮਾਹਲ, ਨਾਨੋਕੇ, ਹਰੜ ਕਲਾਂ, ਕੱਲੋਮਾਹਲ, ਗੁੱਜਰਪੁਰਾ, ਸਾਰੰਗਦੇਵ ਅਤੇ ਜਸਤਰਵਾਲ ਆਦਿ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ ਹੈ | ਇਸ ਦੌਰਾਨ ਸਾਬਕਾ ਸਰਪੰਚ ਜਰਨੈਲ ਸਿੰਘ ਜ਼ੈਲਦਾਰ, ਨੰਬਰਦਾਰ ਅਵਤਾਰ ਸਿੰਘ ਚਮਿਆਰੀ, ਬਾਬਾ ਰਤਨ ਸਿੰਘ ਸਮੇਤ ਪਸ਼ੂਆਂ ਦਾ ਚਾਰਾ ਪ੍ਰਾਪਤ ਕਰਨ ਵਾਲੇ ਪਸ਼ੂ ਪਾਲਕਾਂ ਨੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਧੰਨ ਧੰਨ ਬਾਬਾ ਭਾਈ ਸਾਲ੍ਹੋ ਦੇ ਪਵਿੱਤਰ ਜਨਮ ਦਿਹਾੜੇ ਦੇ ਸੰਬੰਧ ਵਿਚ ਡੇਰਾ ਬਾਬਾ ਭਾਈ ਸਾਲ੍ਹੋ ਵਿਖੇ ਸਾਲਾਨਾ ਮੇਲਾ ਅੱਜ... ਅਗਲੀ ਖ਼ਬਰ ਗੱਡੀ 'ਚ ਗੱਡੀ ਵੱਜੀ, ਚਾਲਕ ਵਾਲ-ਵਾਲ ਬਚੇ <br/>
Ad Position 24