ਮਜੀਠਾ, 27 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਭਾਈ ਸਾਲ੍ਹੋ ਦੇ ਪਵਿੱਤਰ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਭਾਈ ਸਾਲ੍ਹੋ ਦੀ ਅੰਸ਼ ਬੰਸ਼ ਬਾਬਾ ਗੁਰਪਿੰਦਰ ਸਿੰਘ ਦੀ ਅਗਵਾਈ ਵਿਚ ਸਾਲਾਨਾ ਮੇਲਾ ਡੇਰਾ ਬਾਬਾ ਭਾਈ ਸਾਲ੍ਹੋ ਮਜੀਠਾ ਵਿਖੇ ਕੱਲ੍ਹ 28 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਗੁਰਪਿੰਦਰ ਸਿੰਘ ਨੇ ਦੱਸਿਆ ਕਿ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ |